ਵਾਲਮੀਕੀ ਤੀਰਥ ਪਹੁੰਚੇ ਅਦਾਕਾਰ ਬੀ ਐੱਨ ਸ਼ਰਮਾ, ਪਰਿਵਾਰ ਸਣੇ ਮੱਥਾ ਟੇਕ ਕੇ ਵਿਵਾਦਿਤ ਟਿੱਪਣੀ ਨੂੰ ਲੈ ਕੇ ਮੰਗੀ ਮੁਆਫ਼ੀ
ਪੰਜਾਬੀ ਅਦਾਕਾਰ ਬੀ ਐੱਨ ਸ਼ਰਮਾ ਆਪਣੇ ਪਰਿਵਾਰ ਸਮੇਤ ਵਾਲਮੀਕੀ ਤੀਰਥ ਪਹੁੰਚੇ । ਜਿੱਥੇ ਉਨ੍ਹਾਂ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਦੇ ਨਾਲ ਮਿਲ ਕੇ ਵਾਲਮੀਕੀ ਭਾਈਚਾਰੇ ਤੋਂ ਮੁਆਫ਼ੀ ਮੰਗੀ। ਇਹ ਮੁਆਫ਼ੀ ਉਨ੍ਹਾਂ ਨੇ ਹਾਲ ਹੀ ‘ਚ ਇੱਕ ਪੌਡਕਾਸਟ ਦੇ ਦੌਰਾਨ ਕੀਤੀ ਗਈ ਵਿਵਾਦਿਤ ਟਿੱਪਣੀ ਨੂੰ ਲੈ ਕੇ ਮੰਗੀ ਹੈ।
ਪੰਜਾਬੀ ਅਦਾਕਾਰ ਬੀ ਐੱਨ ਸ਼ਰਮਾ (BN Sharma) ਆਪਣੇ ਪਰਿਵਾਰ ਸਮੇਤ ਵਾਲਮੀਕੀ ਤੀਰਥ ਪਹੁੰਚੇ । ਜਿੱਥੇ ਉਨ੍ਹਾਂ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਦੇ ਨਾਲ ਮਿਲ ਕੇ ਵਾਲਮੀਕੀ ਭਾਈਚਾਰੇ ਤੋਂ ਮੁਆਫ਼ੀ ਮੰਗੀ। ਇਹ ਮੁਆਫ਼ੀ ਉਨ੍ਹਾਂ ਨੇ ਹਾਲ ਹੀ ‘ਚ ਇੱਕ ਪੌਡਕਾਸਟ ਦੇ ਦੌਰਾਨ ਕੀਤੀ ਗਈ ਵਿਵਾਦਿਤ ਟਿੱਪਣੀ ਨੂੰ ਲੈ ਕੇ ਮੰਗੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਇੱਕ ਪੌਡਕਾਸਟ ਦੇ ਦੌਰਾਨ ਬੀ ਐੱਨ ਸ਼ਰਮਾ ਨੇ ਭਗਵਾਨ ਵਾਲਮੀਕੀ ਜੀ ਦੀ ਮਹਿਮਾ ਦੇ ਖਿਲਾਫ ਕਥਿਤ ਤੌਰ ‘ਤੇ ਟਿੱਪਣੀ ਕੀਤੀ ਸੀ ਜਿਸ ਨੂੰ ਲੈ ਕੇ ਵਿਵਾਦ ਖੜਾ ਹੋ ਗਿਆ ਸੀ ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਵਾਲਮੀਕੀ ਤੀਰਥ ਐਕਸ਼ਨ ਕਮੇਟੀ ਦੇ ਵੱਲੋਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੂੰ ਲਿਖਤੀ ਤੌਰ ‘ਤੇ ਸ਼ਿਕਾਇਤ ਸੌਂਪੀ ਸੀ । ਵਿਵਾਦ ਨੂੰ ਵੱਧਦੇ ਹੋਏ ਵੇਖ ਕੇ ਬੀ ਐੱਨ ਸ਼ਰਮਾ ਖੁਦ ਵਾਲਮੀਕੀ ਤੀਰਥ ਪਹੁੰਚੇ ਅਤੇ ਮੱਥਾ ਟੇਕ ਕੇ ਆਪਣੀ ਗਲਤੀ ਨੂੰ ਸਵੀਕਾਰ ਕੀਤਾ ਅਤੇ ਕਿਹਾ ਕਿ ਜਾਣੇ ਅਣਜਾਣੇ ਉਨ੍ਹਾਂ ਤੋਂ ਗਲਤੀ ਹੋ ਗਈ ਹੈ। ਉਨ੍ਹਾਂ ਦਾ ਮਕਸਦ ਕਿਸੇ ਵੀ ਧਰਮ ਜਾਂ ਸਮੁਦਾਇ ਦੀਆਂ ਭਾਵਨਾਵਾਂ ਨੂੰ ਸੱਟ ਮਾਰਨਾ ਨਹੀਂ ਸੀ । ਉਨ੍ਹਾਂ ਨੇ ਕਿਹਾ ਜੇਕਰ ਉਨ੍ਹਾਂ ਦੀਆਂ ਗੱਲਾਂ ਕਾਰਨ ਕਿਸੇ ਦੀਆਂ ਵੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੀ ਹੈ ਤਾਂ ਉਹ ਦਿਲੋਂ ਉਨ੍ਹਾਂ ਤੋਂ ਮੁਆਫ਼ੀ ਮੰਗਦੇ ਹਨ।