ਲੁਧਿਆਣਾ ਸਥਿਤ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਸਥਿਤ ਉਨ੍ਹਾਂ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ।

By  Shaminder Kaur Kaler May 25th 2026 06:09 PM

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਸਥਿਤ ਉਨ੍ਹਾਂ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਖ਼ਬਰਾਂ ਅਨੁਸਾਰ ਇਹ ਧਮਕੀ ਭਰੀ ਈਮੇਲ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਭੇਜੀ ਗਈ ਸੀ, ਜਿਸ ਵਿੱਚ ਦਿਲਜੀਤ ਦੋਸਾਂਝ ਦੇ ਘਰ ਸਮੇਤ ਕੁਝ ਹੋਰ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ। 


ਧਮਕੀ ਮਿਲਣ ਤੋਂ ਬਾਅਦ ਪੁਲਿਸ, ਬੰਬ ਸਕੁਆਡ ਅਤੇ ਡੌਗ ਸਕੁਆਡ ਤੁਰੰਤ ਹਰਕਤ ਵਿੱਚ ਆ ਗਏ ਅਤੇ ਦਿਲਜੀਤ ਦੋਸਾਂਝ ਦੇ ਘਰ ਦੇ ਆਸ-ਪਾਸ ਸੁਰੱਖਿਆ ਵਧਾ ਦਿੱਤੀ ਗਈ। ਪੁਲਿਸ ਵੱਲੋਂ ਇਲਾਕੇ ਵਿੱਚ ਚੈਕਿੰਗ ਮੁਹਿੰਮ ਵੀ ਚਲਾਈ ਗਈ। ਹਾਲਾਂਕਿ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਜਾਂ ਬੰਬ ਨਹੀਂ ਮਿਲਿਆ। ਸ਼ੁਰੂਆਤੀ ਜਾਂਚ ਵਿੱਚ ਇਸ ਨੂੰ ਹੋਕਸ ਈਮੇਲ ਮੰਨਿਆ ਜਾ ਰਿਹਾ ਹੈ, ਪਰ ਪੁਲਿਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਜਾਂਚ ਕਰ ਰਹੀ ਹੈ। 

 

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ਦੇ ਬਾਹਰ ਫਾਇਰਿੰਗ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ, ਜਿਸ ਤੋਂ ਬਾਅਦ ਇਹ ਨਵੀਂ ਧਮਕੀ ਹੋਰ ਵੀ ਚਰਚਾ ਵਿੱਚ ਆ ਗਈ ਹੈ। 


© Copyright Galactic Television & Communications Pvt. Ltd. 2026. All rights reserved.