ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਉਹ ਕਬੱਡੀ ਦੇ ਖੇਤਰ ‘ਤੇ ਭਲਵਾਨੀ ਦੇ ਖੇਤਰ ‘ਚ ਸਰਗਰਮ ਸਨ।ਪਰ ਇਸ ਦੇ ਨਾਲ ਹੀ ਉਹ ਗਾਇਕੀ ਦਾ ਸ਼ੌਂਕ ਵੀ ਰੱਖਦੇ ਸਨ । ਇਹੀ ਸ਼ੌਕ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਆਇਆ ਸੀ । ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ। ਨਹੀਂ ਸਮਝੇ !

By  Shaminder Kaur Kaler June 26th 2026 03:42 PM -- Updated: June 26th 2026 03:50 PM

ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਹਨ। ਫੈਨਸ ਵੀ ਆਪਣੇ ਪਸੰਦੀਦਾ ਕਲਾਕਾਰਾਂ ਦੇ ਬਾਰੇ ਜਾਨਣ ਦੇ ਲਈ ਉਤਸੁਕ ਨਜ਼ਰ ਆਉਂਦੇ ਹਨ।ਖਾਸ ਕਰਕੇ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਤੇ ਉਨ੍ਹਾਂ ਦੇ ਬਚਪਨ ਦੇ ਬਾਰੇ ਜਾਨਣ ਦੀ ਇੱਛਾ ਰਹਿੰਦੀ ਹੈ। ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਸਿਤਾਰੇ ਦੇ ਬਾਰੇ ਦੱਸਣ ਜਾ ਰਹੇ ਹਾਂ। ਜੋ ਪੰਜਾਬੀ ਇੰਡਸਟਰੀ ‘ਚ ਪਿਛਲੇ ਲੰਮੇ ਸਮੇਂ ਤੋਂ ਸਰਗਰਮ ਹਨ ।


ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਉਹ ਕਬੱਡੀ ਦੇ ਖੇਤਰ ‘ਤੇ ਭਲਵਾਨੀ ਦੇ ਖੇਤਰ ‘ਚ ਸਰਗਰਮ ਸਨ।ਪਰ ਇਸ ਦੇ ਨਾਲ ਹੀ ਉਹ ਗਾਇਕੀ ਦਾ ਸ਼ੌਂਕ ਵੀ ਰੱਖਦੇ ਸਨ । ਇਹੀ ਸ਼ੌਕ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਆਇਆ ਸੀ । ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ। ਨਹੀਂ ਸਮਝੇ ! ਤਾਂ ਚੱਲੋ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ। ਅਸੀਂ ਗੱਲ ਕਰ ਰਹੇ ਮਨਕਿਰਤ ਔਲਖ ਦੀ ।


ਜਿਨ੍ਹਾਂ ਦੇ ਬਚਪਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਮਨਕਿਰਤ ਔਲਖ ਨੇ ਸਿਰ ‘ਤੇ ਪਟਕਾ ਬੰਨਿਆ ਹੋਇਆ ਹੈ ਅਤੇ ਨਜ਼ਰ ਵਾਲਾ ਚਸ਼ਮਾ ਲਗਾਇਆ ਹੋਇਆ ਹੈ । ਇਸ ਤਸਵੀਰ ਨੂੰ ਮਨਕਿਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ।ਫੈਨਸ ਵੀ ਇਸ ਤਸਵੀਰ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ। 

© Copyright Galactic Television & Communications Pvt. Ltd. 2026. All rights reserved.