ਗਿੱਪੀ ਗਰੇਵਾਲ, ਬਿੰਨੂ ਢਿੱਲੋਂ ਤੇ ਸਰਗੁਨ ਮਹਿਤਾ ਦੀ ਫ਼ਿਲਮ ‘ਕੈਰੀ ਆਨ ਜੱਟਾ-4’ ਦਾ ਮਜ਼ੇਦਾਰ ਟ੍ਰੇਲਰ ਰਿਲੀਜ਼
ਗਿੱਪੀ ਗਰੇਵਾਲ, ਬਿੰਨੂ ਢਿੱਲੋਂ ਤੇ ਸਰਗੁਨ ਮਹਿਤਾ ਦੀ ਫ਼ਿਲਮ ‘ਕੈਰੀ ਆਨ ਜੱਟਾ-੪’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਫ਼ਿਲਮ ਦੇ ਟ੍ਰੇਲਰ ਦੀ ਸ਼ੁਰੂਆਤ ਜਸਵਿੰਦਰ ਭੱਲਾ ਦੇ ਦਿਹਾਂਤ ਦੇ ਸੀਨ ਦੇ ਨਾਲ ਸ਼ੁਰੂ ਹੁੰਦੀ ਹੈ। ਜਿਸ ਤੋਂ ਬਾਅਦ ਟ੍ਰੇਲਰ ‘ਚ ਹਾਸਿਆਂ ਦਾ ਦੌਰ ਸ਼ੁਰੂ ਹੋ ਜਾਂਦਾ ਹੈ। ਗਿੱਪੀ ਗਰੇਵਾਲ, ਬਿਨੂੰ ਢਿੱਲੋਂ ਤੇ ਗੁਰਪ੍ਰੀਤ ਘੁੱਗੀ ਦੀ ਕਾਮੇਡੀ ਹਰ ਕਿਸੇ ਦੇ ਢਿੱਡੀਂ ਪੀੜਾਂ ਪਾ ਰਹੀ ਹੈ।
ਗਿੱਪੀ ਗਰੇਵਾਲ, ਬਿੰਨੂ ਢਿੱਲੋਂ ਤੇ ਸਰਗੁਨ ਮਹਿਤਾ ਦੀ ਫ਼ਿਲਮ ‘ਕੈਰੀ ਆਨ ਜੱਟਾ-੪’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਫ਼ਿਲਮ ਦੇ ਟ੍ਰੇਲਰ ਦੀ ਸ਼ੁਰੂਆਤ ਜਸਵਿੰਦਰ ਭੱਲਾ ਦੇ ਦਿਹਾਂਤ ਦੇ ਸੀਨ ਦੇ ਨਾਲ ਸ਼ੁਰੂ ਹੁੰਦੀ ਹੈ। ਜਿਸ ਤੋਂ ਬਾਅਦ ਟ੍ਰੇਲਰ ‘ਚ ਹਾਸਿਆਂ ਦਾ ਦੌਰ ਸ਼ੁਰੂ ਹੋ ਜਾਂਦਾ ਹੈ। ਗਿੱਪੀ ਗਰੇਵਾਲ, ਬਿਨੂੰ ਢਿੱਲੋਂ ਤੇ ਗੁਰਪ੍ਰੀਤ ਘੁੱਗੀ ਦੀ ਕਾਮੇਡੀ ਹਰ ਕਿਸੇ ਦੇ ਢਿੱਡੀਂ ਪੀੜਾਂ ਪਾ ਰਹੀ ਹੈ। ਦਰਸ਼ਕਾਂ ਨੂੰ ਵੀ ਇਹ ਟ੍ਰੇਲਰ ਪਸੰਦ ਆ ਰਿਹਾ ਹੈ ਅਤੇ ਫੈਨਸ ਹੁਣ ਇਸ ਫ਼ਿਲਮ ਦੇ ਰਿਲੀਜ਼ ਦਾ ਇੰਤਜ਼ਾਰ ਕਰ ਰਹੇ ਹਨ।

ਇਹ ਫ਼ਿਲਮ ਛੱਬੀ ਜੂਨ ਨੂੰ ਸਿਨੇਮਾਂ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦੀ ਡਾਇਰੈਕਸ਼ਨ ਮਸ਼ਹੂਰ ਡਾਇਰੈਕਟਰ ਸਮੀਪ ਕੰਗ ਦੇ ਵੱਲੋਂ ਕੀਤੀ ਗਈ ਹੈ।ਇਸ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦੇ ਵੱਲੋਂ । ਫ਼ਿਲਮ ਦੇ ਡਾਇਲੌਗ ਤੇ ਕਹਾਣੀ ਲਿਖੀ ਹੈ ਨਰੇਸ਼ ਕਥੂਰੀਆ ਦੇ ਵੱਲੋਂ । ਫ਼ਿਲਮ ‘ਚ ਸਰਗੁਨ ਮਹਿਤਾ ਸਵੀਤਾਜ ਬਰਾੜ ਤੇ ਹੋਰ ਕਈ ਕਲਾਕਾਰ ਦਿਖਾਈ ਦੇਣਗੇ ।

ਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਗਿਆ।