ਬਾਲੀਵੁੱਡ ਕਲਾਕਾਰਾਂ ਨੂੰ ਵੀ ਪਸੰਦ ਆਈ ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਦੀ ਫ਼ਿਲਮ ‘ਕੈਰੀ ਆਨ ਜੱਟਾ-4’

ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਦੀ ਫ਼ਿਲਮ ‘ਕੈਰੀ ਆਨ ਜੱਟਾ-੪’ ਕੱਲ੍ਹ ਯਾਨੀ ਕਿ ਛੱਬੀ ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫ਼ਿਲਮ ਦੇ ਕਲਾਕਾਰਾਂ ਨੇ ਮੁੰਬਈ ‘ਚ ਵੀ ਫ਼ਿਲਮ ਦੀ ਪ੍ਰਮੋਸ਼ਨ ਕੀਤੀ । ਜਿਸ ਦੀਆਂ ਕਈ ਵੀਡੀਓਜ਼ ਵੀ ਸਾਹਮਣੇ ਆਈਆਂ ਹਨ।

By  Shaminder Kaur Kaler June 25th 2026 06:00 PM

ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਦੀ ਫ਼ਿਲਮ ‘ਕੈਰੀ ਆਨ ਜੱਟਾ-੪’ ਕੱਲ੍ਹ ਯਾਨੀ ਕਿ ਛੱਬੀ ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫ਼ਿਲਮ ਦੇ ਕਲਾਕਾਰਾਂ ਨੇ ਮੁੰਬਈ ‘ਚ ਵੀ ਫ਼ਿਲਮ ਦੀ ਪ੍ਰਮੋਸ਼ਨ ਕੀਤੀ । ਜਿਸ ਦੀਆਂ ਕਈ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਬਾਲੀਵੁੱਡ ਦੇ ਕਲਾਕਾਰਾਂ ਦੇ ਲਈ ਇਸ ਫ਼ਿਲਮ ਦੇ ਪ੍ਰੀਮੀਅਰ ਦਾ ਆਯੋਜਨ ਕੀਤਾ ਗਿਆ ਅਤੇ ਬਾਲੀਵੁੱਡ ਦੇ ਸਾਰੇ ਕਲਾਕਾਰਾਂ ਨੂੰ ਇਹ ਫ਼ਿਲਮ ਬਹੁਤ ਪਸੰਦ ਆਈ ।


ਦਿਵਿਆ ਦੱਤਾ, ਰਾਹੁਲ ਦੇਵ, ਨਵਾਜ਼ੂਦੀਨ ਸਿੱਦੀਕੀ ਸਣੇ ਹੋਰ ਵੱਡੇ ਕਲਾਕਾਰਾਂ ਨੇ ਇਸ ਫ਼ਿਲਮ ਨੂੰ ਪਸੰਦ ਕੀਤਾ ਹੈ। ਕਲਾਕਾਰਾਂ ਨੇ ਇਸ ਫ਼ਿਲਮ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਫ਼ਿਲਮ ਨੂੰ ਵੇਖ ਕੇ ਉਨ੍ਹਾਂ ਨੂੰ ਬਹੁਤ ਮਜ਼ਾ ਆਇਆ ਹੈ। ਇਸ ਤੋਂ ਇਲਾਵਾ ਗਾਇਕ ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਦੀ ਅਦਾਕਾਰੀ ਦੀ ਵੀ ਤਾਰੀਫ ਇਨ੍ਹਾਂ ਸਿਤਾਰਿਆਂ ਨੇ ਕੀਤੀ ਹੈ। ਦੱਸ ਦਈਏ ਕਿ ਜਸਵਿੰਦਰ ਭੱਲਾ ਨੂੰ ਵੀ ਇਸ ਫ਼ਿਲਮ ‘ਚ ਏਆਈ ਦੇ ਜ਼ਰੀਏ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ‘ਕੈਰੀ ਆਨ ਜੱਟਾ-4’ ਦੇ ਹੋਰਨਾਂ ਭਾਗਾਂ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । 


ਗਿੱਪੀ ਗਰੇਵਾਲ ਦਾ ਵਰਕ ਫ੍ਰੰਟ

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਹਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਿਸਮਤ ਅਜ਼ਮਾਈ ਤੇ ਇਸ ਖੇਤਰ ‘ਚ ਉਨ੍ਹਾਂ ਨੂੰ ਕਾਮਯਾਬੀ ਮਿਲੀ । 

© Copyright Galactic Television & Communications Pvt. Ltd. 2026. All rights reserved.