ਜਸਬੀਰ ਜੱਸੀ ਵੱਲੋਂ ਧਾਰਮਿਕ ਸਮਾਗਮ ‘ਚ ਕੀਰਤਨ ਕਰਨ ਤੇ ਛਿੜਿਆ ਵਿਵਾਦ, ਜੱਥੇਦਾਰ ਗੜਗੱਜ ਨੇ ਜਤਾਇਆ ਇਤਰਾਜ਼

ਜਸਬੀਰ ਜੱਸੀ ਨੇ ਬੀਤੇ ਦਿਨੀਂ ਇੱਕ ਧਾਰਮਿਕ ਸਮਾਗਮ ‘ਚ ਸ਼ਬਦ ਕੀਰਤਨ ਕੀਤਾ । ਜਿਸ ਤੋਂ ਬਾਅਦ ਇਸ ਮੁੱਦੇ ‘ਤੇ ਵਿਵਾਦ ਛਿੜ ਗਿਆ ਹੈ। ਇਸ ਮਾਮਲੇ ‘ਚ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਰੜੀ ਪ੍ਰਤੀਕਿਰਿਆ ਦਿੱਤੀ ਹੈ।

By  Shaminder Kaur Kaler December 29th 2025 06:21 PM

 ਜਸਬੀਰ ਜੱਸੀ (Jasbir Jassi) ਨੇ ਬੀਤੇ ਦਿਨੀਂ ਇੱਕ ਧਾਰਮਿਕ ਸਮਾਗਮ ‘ਚ ਸ਼ਬਦ ਕੀਰਤਨ ਕੀਤਾ । ਜਿਸ ਤੋਂ ਬਾਅਦ ਇਸ ਮੁੱਦੇ ‘ਤੇ ਵਿਵਾਦ ਛਿੜ ਗਿਆ ਹੈ। ਇਸ ਮਾਮਲੇ ‘ਚ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਰੜੀ ਪ੍ਰਤੀਕਿਰਿਆ ਦਿੱਤੀ ਹੈ।ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਕੀਤਾ ਕਿ ਸਿੱਖ ਰਹਿਤ ਮਰਿਆਦਾ ‘ਚ ਇਹ ਸਾਫ਼ ਲਿਖਿਆ ਹੈ ਕਿ ਗੁਰੁ ਸਾਹਿਬ ਦੀ ਹਜ਼ੂਰੀ ‘ਚ ਕੀਰਤਨ ਸਿਰਫ਼ ਸਿੱਖ ਹੀ ਕਰ ਸਕਦਾ ਹੈ ਕੋਈ ਪਤਿਤ ਸਿੱਖ ਨਹੀਂ ।


ਇਸ ਦੇ ਨਾਲ ਹੀ ਜੱਥੇਦਾਰ ਨੇ ਕਿਹਾ ਕਿ ਧਾਰਮਿਕ ਆਯੋਜਨਾਂ ‘ਚ ਪ੍ਰੰਪਰਾਵਾਂ ਦਾ ਪਾਲਣ ਬੇਹੱਦ ਲਾਜ਼ਮੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਮਰਿਆਦਾ ਦਾ ਉਲੰਘਣ ਸਿੱਖ ਧਰਮ ਦੇ ਵਿਰੁੱਧ ਮੰਨਿਆ ਜਾਵੇਗਾ । ਜਸਬੀਰ ਜੱਸੀ ਦੇ ਕੀਰਤਨ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕ ਵੀ ਵੱਖੋ ਵੱਖ ਪ੍ਰਤੀਕਰਮ ਦੇ ਰਹੇ ਹਨ।

ਜਸਬੀਰ ਜੱਸੀ ਦਾ ਵਰਕ ਫ੍ਰੰਟ 

ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਇਸ ਤੋਂ ਇਲਾਵਾ ਕੁਝ ਕੁ ਫ਼ਿਲਮਾਂ ‘ਚ ਉਨ੍ਹਾਂ ਨੇ ਅਦਾਕਾਰੀ ਵੀ ਕੀਤੀ ਹੈ। ਹਾਲ ਹੀ ‘ਚ ਉਹਨਾਂ ਦੇ ਕਈ ਗੀਤ ਰਿਲੀਜ਼ ਹੋਏ ਹਨ। ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। 

© Copyright Galactic Television & Communications Pvt. Ltd. 2026. All rights reserved.