ਵਿਆਹ ਤੋਂ ਕਈ ਮਹੀਨੇ ਬਾਅਦ ਅਦਾਕਾਰ ਧੀਰਜ ਕੁਮਾਰ ਨੇ ਵਿਆਹ ਦਾ ਵੀਡੀਓ ਕੀਤਾ ਸਾਂਝਾ
ਅਦਾਕਾਰ ਧੀਰਜ ਕੁਮਾਰ ਦਾ ਕੁਝ ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਉਨ੍ਹਾਂ ਨੇ ਆਪਣੀਆਂ ਕੁਝ ਕੁ ਤਸਵੀਰਾਂ ਹੀ ਸਾਂਝੀਆਂ ਕੀਤੀਆਂ ਸਨ। ਜਿਸ ਤੋਂ ਬਾਅਦ ਅਦਾਕਾਰ ਨੇ ਹੁਣ ਆਪਣੇ ਵਿਆਹ ਦੀ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਉਹ ਆਪਣੀ ਪਤਨੀ ਦੇ ਨਾਲ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਜੋੜੀ ਨੂੰ ਪਸੰਦ ਕਰ ਰਹੇ ਹਨ ਅਤੇ ਇਸ ਵੀਡੀਓ ‘ਤੇ ਫੈਨਸ ਵੱਲੋਂ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਜਾ ਰਹੇ ਹਨ।

ਧੀਰਜ ਕੁਮਾਰ ਦਾ ਵਰਕ ਫ੍ਰੰਟ
ਧੀਰਜ ਕੁਮਾਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਗਿੱਪੀ ਗਰੇਵਾਲ ਦੇ ਨਾਲ ਵਾਰਨਿੰਗ, ਕਿੱਸਾ ਪੰਜਾਬ, ਰੁਪਿੰਦਰ ਗਾਂਧੀ ਸਣੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਜਲਦ ਹੀ ਉਹ ਫ਼ਿਲਮ ‘ਜੋਜੋ ਤੇ ਜੱਗਾ’ ਫ਼ਿਲਮ ‘ਚ ਨਜ਼ਰ ਆਉਣਗੇ ।

ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਪਹਿਲੀ ਵਾਰ ਸਵੀਤਾਜ ਬਰਾੜ ਦੀ ਮਾਂ ਬਿੰਦੂ ਬਰਾੜ ਤੇ ਸੁਰੀਲੀ ਗੌਤਮ ਵੀ ਨਜ਼ਰ ਆਉਣਗੇ ।
ਇਸ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਜਿਸਦੇ ਬਾਰੇ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਜਾਣਕਾਰੀ ਸਾਂਝੀ ਕੀਤੀ ਸੀ । ਇਸ ਤੋਂ ਇਲਾਵਾ ਹੋਰ ਵੀ ਕਈ ਪ੍ਰੋਜੈਕਟਸ ‘ਤੇ ਉਹ ਕੰਮ ਕਰ ਰਹੇ ਹਨ।ਧੀਰਜ ਕੁਮਾਰ ਨੇ ਦੱਸਿਆ ਕਿ ਇਹ ਪ੍ਰੋਜੈਕਟ ਉਨ੍ਹਾਂ ਦੇ ਦਿਲ ਦੇ ਬਹੁਤ ਕਰੀਬ ਹੈ।