ਕਲਾਕਾਰਾਂ ਦੀ ਜ਼ਿੰਦਗੀ ਦੇ ਸੰਘਰਸ਼ ਨੂੰ ਬਿਆਨ ਕਰਦੇ ਹੋਏ ਭਾਵੁਕ ਹੋਏ ਦਿਲਜੀਤ ਦੋਸਾਂਝ, ਵੇਖੋ ਵੀਡੀਓ

ਦਿਲਜੀਤ ਦੋਸਾਂਝ ਇਸ ਵੀਡੀਓ ‘ਚ ਗਾਇਕ ‘ਅਮਰ ਸਿੰਘ ਚਮਕੀਲਾ’ ਦੇ ਬਾਰੇ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਦਿਲਜੀਤ ਦੋਸਾਂਝ ਕਿਸੇ ਵੀ ਕਲਾਕਾਰ ਦੇ ਸੰਘਰਸ਼ ਬਾਰੇ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ ।

By  Shaminder Kaur Kaler December 4th 2025 04:40 PM

ਦਿਲਜੀਤ ਦੋਸਾਂਝ (Diljit Dosanjh) ਕੌਮਾਂਤਰੀ ਪੱਧਰ ਦੇ ਸਟਾਰ ਬਣ ਚੁੱਕੇ ਹਨ । ਉਨ੍ਹਾਂ ਨੇ ਜਿੱਥੇ ਪੰਜਾਬੀ ਗੀਤਾਂ ਦੇ ਨਾਲ ਦੁਨੀਆ ਭਰ ‘ਚ ਸਰੋਤਿਆਂ ਦਾ ਦਿਲ ਜਿੱਤਿਆ ਹੈ। ਉੱਥੇ ਹੀ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ਹਾਲ ਹੀ ‘ਚ ਉਹ   ਫ਼ਿਲਮ ‘ਚਮਕੀਲਾ’ ਨੂੰ ਲੈ ਕੇ ਚਰਚਾ ‘ਚ ਰਹੇ। ਇਹ ਫ਼ਿਲਮ ਐਮੀ ਅਵਾਰਡ ਦੇ ਲਈ ਨੌਮੀਨੇਟ ਕੀਤਾ ਗਿਆ ਸੀ ਹਾਲਾਂਕਿ ਇਹ ਫ਼ਿਲਮ ਅਵਾਰਡ ਹਾਸਲ ਨਹੀਂ ਸੀ ਕਰ ਸਕੀ।ਹੁਣ ਦਿਲਜੀਤ ਦੋਸਾਂਝ ਆਪਣੇ ਇੱਕ ਵੀਡੀਓ ਦੇ ਨਾਲ ਚਰਚਾ ‘ਚ ਆਏ ਹਨ ।ਜਿਸਨੂੰ ਨੈਟਫਲਿਕਸ ਦੇ ਵੱਲੋਂ ਜਾਰੀ ਕੀਤਾ ਗਿਆ ਹੈ। 


ਦਿਲਜੀਤ ਦੋਸਾਂਝ ਹੋਏ ਭਾਵੁਕ 

ਦਿਲਜੀਤ ਦੋਸਾਂਝ ਇਸ ਵੀਡੀਓ ‘ਚ ਗਾਇਕ ‘ਅਮਰ ਸਿੰਘ ਚਮਕੀਲਾ’ ਦੇ ਬਾਰੇ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਦਿਲਜੀਤ ਦੋਸਾਂਝ ਕਿਸੇ ਵੀ ਕਲਾਕਾਰ ਦੇ ਸੰਘਰਸ਼ ਬਾਰੇ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ ।


ਵੀਡੀਓ ‘ਚ ਉਹ ਕਹਿੰਦੇ ਸੁਣਾਈ ਦੇ ਰਹੇ ਹਨ ਕਿ ‘ਇੱਕ ਕਲਾਕਾਰ ਨੂੰ ਆਪਣੀ ਜ਼ਿੰਦਗੀ ‘ਚ ਕਈ ਸਥਿਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਜਦੋਂ ਤੱਕ ਉਹ ਮਰ ਨਹੀਂ ਜਾਂਦਾ ਉਦੋਂ ਤੱਕ ਲੋਕ ਉਸ ਨੂੰ ਪਿਆਰ ਨਹੀਂ ਦਿੰਦੇ ਅਤੇ ਜਦੋਂ ਮਰ ਜਾਂਦੇ ਹਨ ਤਾ ਉਨ੍ਹਾਂ ਕਲਾਕਾਰਾਂ ਨੂੰ ਮਹਾਨ ਕਿਹਾ ਜਾਂਦਾ ਹੈ।ਬਾਅਦ ‘ਚ ਉਨ੍ਹਾਂ ਦੇ ਕੰਮਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ, ਕਿਉਂਕਿ ਇੱਕ ਤਾਂ ਉਹ ਜਿਉਂਦਾ ਨਹੀਂ ਹੈ ਅਤੇ ਦੂਜਾ ਉਹ ਤੁਹਾਡਾ ਕੰਪੀਟੀਟਰ ਨਹੀਂ ਹੈ’।ਦਿਲਜੀਤ ਇਹ ਕਹਿੰਦੇ ਹੋਏ ਭਾਵੁਕ ਹੋ ਜਾਂਦੇ ਹਨ।

© Copyright Galactic Television & Communications Pvt. Ltd. 2026. All rights reserved.