ਦਿਲਜੀਤ ਦੋਸਾਂਝ ਨੇ ਕੰਸਰਟ ਸ਼ੁਰੂ ਕਰਨ ਤੋਂ ਪਹਿਲਾਂ ਗੁਰਪੁਰਬ ‘ਤੇ ਕੀਤੀ ਅਰਦਾਸ ਬੇਨਤੀ

ਦਿਲਜੀਤ ਦੋਸਾਂਝ ਵਿਦੇਸ਼ ‘ਚ ਪਰਫਾਰਮ ਕਰ ਰਹੇ ਹਨ । ਪਰ ਉਨ੍ਹਾਂ ਨੇ ਆਪਣੀ ਪਰਫਾਰਮੈਂਸ ਤੋਂ ਪਹਿਲਾਂ ਸ੍ਰੀ ਗੁਰੁ ਨਾਨਕ ਦੇਵ ਜੀ ਅੱਗੇ ਅਰਦਾਸ ਬੇਨਤੀ ਕੀਤੀ ਅਤੇ ਫਿਰ ਸ਼ੋਅ ਕਰਨ ਦੇ ਲਈ ਗਏ । ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।

By  Shaminder Kaur Kaler November 5th 2025 05:33 PM

ਅੱਜ ਗੁਰਪੁਰਬ ਹੈ ਅਤੇ ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਦਿਲਜੀਤ ਦੋਸਾਂਝ (Diljit Dosanjh) ਵਿਦੇਸ਼ ‘ਚ ਪਰਫਾਰਮ ਕਰ ਰਹੇ ਹਨ । ਪਰ ਉਨ੍ਹਾਂ ਨੇ ਆਪਣੀ ਪਰਫਾਰਮੈਂਸ ਤੋਂ ਪਹਿਲਾਂ ਸ੍ਰੀ ਗੁਰੁ ਨਾਨਕ ਦੇਵ ਜੀ ਅੱਗੇ ਅਰਦਾਸ ਬੇਨਤੀ ਕੀਤੀ ਅਤੇ ਫਿਰ ਸ਼ੋਅ ਕਰਨ ਦੇ ਲਈ ਗਏ । ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਗੁਰੁ ਸਾਹਿਬ ਅੱਗੇ ਅਰਦਾਸ ਬੇਨਤੀ ਕਰਦਾ ਦਿਖਾਈ ਦੇ ਰਿਹਾ ਹੈ ਅਤੇ ਉਨ੍ਹਾਂ ਦੇ ਨਾਲ ਪੂਰੀ ਟੀਮ ਵੀ ਮੌਜੂਦ ਹੈ। ਇਸ ਮੌਕੇ ਕੜਾਹ ਪ੍ਰਸ਼ਾਦ ਦੀ ਦੇਗ ਵੀ ਵੰਡੀ ਗਈ । 


ਦਿਲਜੀਤ ਦੋਸਾਂਝ ਆਪਣੀਆਂ ਜੜ੍ਹਾਂ ਨਾਲ ਹਨ ਜੁੜੇ 

ਦਿਲਜੀਤ ਦੋਸਾਂਝ ਹਰ ਵੇਲੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ । ਉਨ੍ਹਾਂ ਦੇ ਨਾਲ ਹਰ ਸਮੇਂ ਜਪੁਜੀ ਸਾਹਿਬ ਤੇ ਗੁਟਕਾ ਸਾਹਿਬ ਬੈਗ ‘ਚ ਮੌਜੂਦ ਰਹਿੰਦੇ ਹਨ । ਬੀਤੇ ਦਿਨੀਂ ਉਨ੍ਹਾਂ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਸੀ । ਜਿਸ ‘ਚ ਉਹ ਦੱਸਦੇ ਹੋਏ ਨਜ਼ਰ ਆਏ ਸਨ ਕਿ ਇਹ ਗੁਟਕਾ ਸਾਹਿਬ 2010 ਤੋਂ ਉਨ੍ਹਾਂ ਦੇ ਕੋਲ ਹੈ ਅਤੇ ਹਰ ਸਮੇਂ ਉਨ੍ਹਾਂ ਦੇ ਬੈਗ ‘ਚ ਹੁੰਦਾ ਹੈ। 


ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਅਰਸੇ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਤੇ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਹਾਲਾਂਕਿ ਗੀਤਾਂ ਦੇ ਨਾਲ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਅਤੇ ਐਕਟਿੰਗ ‘ਚ ਵੀ ਉਨ੍ਹਾਂ ਨੂੰ ਮਕਬੂਲੀਅਤ ਮਿਲੀ । 

© Copyright Galactic Television & Communications Pvt. Ltd. 2026. All rights reserved.