ਦਿਲਜੀਤ ਦੋਸਾਂਝ ਸ੍ਰੀ ਫਤਿਹਗੜ੍ਹ ਸਾਹਿਬ ਸਥਿਤ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਪਹੁੰਚੇ,ਵੀਡੀਓ ਆਇਆ ਸਾਹਮਣੇ

ਦਿਲਜੀਤ ਦੋਸਾਂਝ ਸ੍ਰੀ ਫਤਿਹਗੜ੍ਹ ਸਾਹਿਬ ਸਥਿਤ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਏ ।ਇਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਦਿਲਜੀਤ ਸ਼ਹੀਦਾਂ ਦੀ ਧਰਤੀ ਤੇ ਨਤਮਸਤਕ ਹੁੰਦੇ ਹੋਏ ਨਜ਼ਰ ਆ ਰਹੇ ਹਨ । ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦੀ ਜੋੜ ਮੇਲ ਦਾ ਆਯੋਜਨ ਸਰਹਿੰਦ ਦੀ ਧਰਤੀ ‘ਤੇ ਕੀਤਾ ਜਾ ਰਿਹਾ ਹੈ।

By  Shaminder Kaur Kaler December 20th 2025 12:13 PM

ਦਿਲਜੀਤ ਦੋਸਾਂਝ (Diljit Dosanjh) ਸ੍ਰੀ ਫਤਿਹਗੜ੍ਹ ਸਾਹਿਬ ਸਥਿਤ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਏ ।ਇਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਦਿਲਜੀਤ ਸ਼ਹੀਦਾਂ ਦੀ ਧਰਤੀ ਤੇ ਨਤਮਸਤਕ ਹੁੰਦੇ ਹੋਏ ਨਜ਼ਰ ਆ ਰਹੇ ਹਨ । ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦੀ ਜੋੜ ਮੇਲ ਦਾ ਆਯੋਜਨ ਸਰਹਿੰਦ ਦੀ ਧਰਤੀ ‘ਤੇ ਕੀਤਾ ਜਾ ਰਿਹਾ ਹੈ।


ਜਿਸ ‘ਚ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਜਿਸ ਨੂੰ ਲੈ ਕੇ ਪ੍ਰਸ਼ਾਸਨ ਦੇ ਵੱਲੋਂ ਵੀ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ।ਕਈ ਸੈਲੀਬ੍ਰੇਟੀਜ਼ ਵੀ ਸ਼ਹੀਦਾਂ ਨੂੰ ਸਿਜਦਾ ਕਰਨ ਦੇ ਲਈ ਪਹੁੰਚ ਰਹੇ ਹਨ । ਦਿਲਜੀਤ ਵੀ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਦੇ ਲਈ ਪਹੁੰਚੇ । ਜਿਸ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ । ਦਿਲਜੀਤ ਨੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰਬਾਣੀ ਤੇ ਸ਼ਬਦ ਕੀਰਤਨ ਦਾ ਅਨੰਦ ਵੀ ਮਾਣਿਆ । 


ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਉਹ ਆਪਣੀ ਫ਼ਿਲਮ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ । ਬੀਤੇ ਦਿਨੀਂ ਉਨ੍ਹਾਂ ਦੀ ਫ਼ਿਲਮ ਬਾਰਡਰ-੨ ਦਾ ਟੀਜ਼ਰ ਰਿਲੀਜ਼ ਹੋਇਆ ਹੈ। ਜਿਸ ‘ਚ ਉਹ ਇੱਕ ਸ਼ਹੀਦ ਫਲਾਇੰਗ ਅਫਸਰ ਦੀ ਭੂਮਿਕਾ ਨਿਭਾ ਰਹੇ ਹਨ ।


© Copyright Galactic Television & Communications Pvt. Ltd. 2026. All rights reserved.