ਦਿਲਜੀਤ ਦੋਸਾਂਝ ਨੇ ਮਜ਼ੇਦਾਰ ਵੀਡੀਓ ਕੀਤਾ ਸਾਂਝਾ, ਵਿਦੇਸ਼ੀਆਂ ਨਾਲ ਮਸਤੀ ਕਰਦੇ ਆਏ ਨਜ਼ਰ
ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ। ਉਹ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ਤੇ ਅਕਸਰ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾਂ ਕੀਤਾ ਹੈ।
ਦਿਲਜੀਤ ਦੋਸਾਂਝ (Diljit Dosanjh) ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ। ਉਹ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ਤੇ ਅਕਸਰ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾਂ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਇੱਕ ਵਿਦੇਸ਼ੀ ਬੈਂਡ ਦੇ ਗਰੁੱਪ ਨਾਲ ਮਸਤੀ ਕਰਦੇ ਦਿਖਾਈ ਦੇ ਰਹੇ ਹਨ। ਇਸ ਵੀਡੀਓ ‘ਤੇ ਫੈਂਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
_1504067794b8f8b2f96da9a49802548b_1280X720.webp)
ਜਲਦ ਹੀ ਉਹ ਫ਼ਿਲਮ ‘ਬਾਰਡਰ-੨’ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ । ਇਸ ਤੋਂ ਇਲਾਵਾ ਉਹ ਇਮਤਿਆਜ਼ ਅਲੀ ਦੇ ਨਾਲ ਵੀ ਕਿਸੇ ਨਵੇਂ ਪ੍ਰੋਜੈਕੇਟ ਤੇ ਕੰਮ ਕਰ ਰਹੇ ਹਨ। ਦਿਲਜੀਤ ਦੋਸਾਂਝ ਨੇ ਬਾਰਡਰ-੨ ‘ਚ ਆਰਮੀ ਅਫਸਰ ਦੀ ਭੂਮਿਕਾ ਨਿਭਾਈ ਹੈ।