ਦਿਲਜੀਤ ਦੋਸਾਂਝ ਨੇ ਕੀਤਾ ਪੰਜਾਬ ਰੋਡਵੇਜ਼ ਦੀ ਬੱਸ ‘ਚ ਸਫ਼ਰ, ਪੁਰਾਣੀਆਂ ਯਾਦਾਂ ਨੂੰ ਕੀਤਾ ਸਾਂਝਾ
ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਬਾਰਡਰ-੨’ ਨੂੰ ਲੈ ਕੇ ਚਰਚਾ ‘ਚ ਹਨ । ਉਹ ਇਸ ਫ਼ਿਲਮ ਦੇ ਸੈੱਟ ਤੋਂ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸਾਂਝੀ ਕਰ ਰਹੇ ਹਨ। ਹੁਣ ਉਨ੍ਹਾਂ ਨੇ ਰੋਡਵੇਜ਼ ਦੀ ਬੱਸ ‘ਚ ਸਫਰ ਕੀਤਾ ਹੈ। ਜਿਸ ਦਾ ਇੱਕ ਵੀਡੀਓ ਉੇਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ।
ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਬਾਰਡਰ-੨’ ਨੂੰ ਲੈ ਕੇ ਚਰਚਾ ‘ਚ ਹਨ । ਉਹ ਇਸ ਫ਼ਿਲਮ ਦੇ ਸੈੱਟ ਤੋਂ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸਾਂਝੀ ਕਰ ਰਹੇ ਹਨ। ਹੁਣ ਉਨ੍ਹਾਂ ਨੇ ਰੋਡਵੇਜ਼ ਦੀ ਬੱਸ ‘ਚ ਸਫਰ ਕੀਤਾ ਹੈ। ਜਿਸ ਦਾ ਇੱਕ ਵੀਡੀਓ ਉੇਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਦੋਸਾਂਝ ਪੰਜਾਬ ਰੋਡਵੇਜ਼ ਦੀ ਬੱਸ ‘ਚ ਬੈਠੇ ਹੋਏ ਹਨ ਅਤੇ ਉਨ੍ਹਾਂ ਨੇ ਫੌਜ ਦੀ ਵਰਦੀ ਪਾਈ ਹੋਈ ਹੈ। ਦਿਲਜੀਤ ਦੋਸਾਂਝ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ ।
_c44d9791c4705fae03fab0a57b5d5dca_1280X720.webp)
ਨਿਰਮਲਜੀਤ ਸੇਖੋਂ ਦੀ ਭੂਮਿਕਾ ‘ਚ ਨਜ਼ਰ ਆਉਣਗੇ ਦਿਲਜੀਤ
ਦਿਲਜੀਤ ਦੋਸਾਂਝ ‘ਬਾਰਡਰ-੨’ ‘ਚ ਨਿਰਮਲਜੀਤ ਸਿੰਘ ਸੇਖੋਂ ਦੀ ਭੂਮਿਕਾ ‘ਚ ਨਜ਼ਰ ਆਉਣਗੇ । ਨਿਰਮਲਜੀਤ ਸਿੰਘ ਸੇਖੋਂ ਹਵਾਈ ਸੈਨਾ ਦੇ ਬਹਾਦਰ ਯੋਧੇ ਸਨ । ਜਿਨ੍ਹਾਂ ਨੇ ਪਾਕਿਸਤਾਨ ਦੇ ਖਿਲਾਫ ਜੰਗ ‘ਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ ਅਤੇ ਇੱਕਲੇ ਹੀ ਪੰਜ ਛੇ ਲੜਾਕੂ ਜਹਾਜ਼ਾਂ ਨੂੰ ਡੇਗ ਕੇ ਦੇਸ਼ ਦਾ ਮਾਣ ਵਧਾਇਆ ਸੀ ।

ਦਿਲਜੀਤ ਦੋਸਾਂਝ ਹੋਰ ਵੀ ਕਈ ਪ੍ਰੋਜੈਕਟਸ ‘ਤੇ ਕੰਮ ਕਰ ਰਹੇ ਹਨ । ਇਮਤਿਆਜ਼ ਅਲੀ ਦੇ ਨਾਲ ਉਹ ਮੁੜ ਤੋਂ ਇੱਕ ਫ਼ਿਲਮ ਲੈ ਕੇ ਆ ਰਹੇ ਹਨ । ਜਿਸ ਦੀ ਸ਼ੂਟਿੰਗ ਵੀ ਬੀਤੇ ਦਿਨੀਂ ਉਨ੍ਹਾਂ ਨੇ ਪਟਿਆਲਾ ਸ਼ਹਿਰ ‘ਚ ਕੀਤੀ ਸੀ।