ਦਿਲਜੀਤ ਦੋਸਾਂਝ ਦੀ ਆਵਾਜ਼ ‘ਚ ਫ਼ਿਲਮ ‘ਮੈਂ ਵਾਪਸ ਆਊਂਗਾ’ ਦਾ ਗੀਤ ‘ਕਯਾ ਕਮਾਲ ਹੈ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਦਿਲਜੀਤ ਦੋਸਾਂਝ ਦੀ ਆਵਾਜ਼ ‘ਚ ਫ਼ਿਲਮ ‘ਮੈਂ ਵਾਪਸ ਆਊਂਗਾ’ ਦਾ ਗੀਤ ‘ਕਯਾ ਕਮਾਲ ਹੈ’ ਰਿਲੀਜ਼ ਹੋ ਗਿਆ ਹੈ। ਇਸ ਗੀਤ ਦੇ ਬੋਲ ਇਰਸ਼ਾਦ ਕਾਮਿਲ ਦੇ ਵੱਲੋਂ ਲਿਖੇ ਗਏ ਹਨ ਅਤੇ ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

By  Shaminder Kaur Kaler April 18th 2026 12:01 PM

ਦਿਲਜੀਤ ਦੋਸਾਂਝ (Diljit Dosanjh)  ਦੀ ਆਵਾਜ਼ ‘ਚ ਫ਼ਿਲਮ ‘ਮੈਂ ਵਾਪਸ ਆਊਂਗਾ’ ਦਾ ਗੀਤ ‘ਕਯਾ ਕਮਾਲ ਹੈ’ ਰਿਲੀਜ਼ ਹੋ ਗਿਆ ਹੈ। ਇਸ ਗੀਤ ਦੇ ਬੋਲ ਇਰਸ਼ਾਦ ਕਾਮਿਲ ਦੇ ਵੱਲੋਂ ਲਿਖੇ ਗਏ ਹਨ ਅਤੇ ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਗੀਤ ‘ਚ ਮੁੰਡੇ ਤੇ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ।


ਇਸ ਤੋਂ ਪਹਿਲਾਂ ਵੀ ਇਸ ਫ਼ਿਲਮ ਦੇ ਗੀਤ ਰਿਲੀਜ਼ ਹੋ ਚੁੱਕੇ ਹਨ । ਇਸ ਫ਼ਿਲਮ ‘ਚ ਨਸੀਰੂਦੀਨ ਸ਼ਾਹ, ਵੇਦਾਂਗ ਅਤੇ ਸ਼ਰਵਰੀ ਨਜ਼ਰ ਆਉਣਗੇ । ਇਹ ਫ਼ਿਲਮ ਬਾਰਾਂ ਜੂਨ 2026 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦੀ ਸ਼ੂਟਿੰਗ ਪੰਜਾਬ ‘ਚ ਹੋਈ ਹੈ ਅਤੇ ਇਸ ਫ਼ਿਲਮ ਦੀ ਕਹਾਣੀ ਵੀ ਵੰਡ ਤੋਂ ਪਹਿਲਾਂ ਦੀ ਪ੍ਰੇਮ ਕਹਾਣੀ ਨੂੰ ਦਰਸਾਉਂਦੀ ਹੈ। 


ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਵੀ ਉਹ ਕਈ ਬਾਲੀਵੁੱਡ ਦੇ ਪ੍ਰੋਜੈਕਟਸ ‘ਚ ਨਜ਼ਰ ਆ ਚੁੱਕੇ । ਇਮਤਿਆਜ਼ ਅਲੀ ਦੇ ਨਾਲ ਉਹ ਚਮਕੀਲਾ ਫ਼ਿਲਮ ‘ਚ ਵੀ ਦਿਖਾਈ ਦਿੱਤੇ ਸਨ।ਦਿਲਜੀਤ ਦੋਸਾਂਝ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ  । 

© Copyright Galactic Television & Communications Pvt. Ltd. 2026. All rights reserved.