ਦਿਲਜੀਤ ਦੋਸਾਂਝ ਦੇ ਗੀਤ ‘ਅਰੋਮਾ’ ਨੂੰ ਲੈ ਕੇ ਵਿਵਾਦ, LGBT ਨੇ ਗੀਤ ਦੇ ਬੋਲਾਂ ਨੂੰ ਲੈ ਕੇ ਜਤਾਇਆ ਇਤਰਾਜ਼

ਦਿਲਜੀਤ ਦੋਸਾਂਝ ਦੇ ‘ਅਰੋਮਾ’ ਗੀਤ ਨੂੰ ਲੈ ਕੇ ਵਿਵਾਦ ਗਹਿਰਾ ਗਿਆ ਹੈ। ਇਸ ਗੀਤ ਦੇ ਬੋਲਾਂ ਨੂੰ ਲੈ ਕੇ ਐਲਜੀਬੀਟੀ ਲੋਕਾਂ ਵੱਲੋਂ ਕਰੜਾ ਇਤਰਾਜ਼ ਜਤਾਇਆ ਜਾ ਰਿਹਾ ਹੈ।ਗਾਇਕ ਨੂੰ ਇਸ ਗੀਤ ਦੇ ਬੋਲਾਂ ਨੂੰ ਲੈ ਕੇ ਘੇਰਿਆ ਜਾ ਰਿਹਾ ਹੈ।

By  Shaminder Kaur Kaler June 5th 2026 12:51 PM

ਦਿਲਜੀਤ ਦੋਸਾਂਝ (Diljit Dosanjh) ਦੇ ‘ਅਰੋਮਾ’ ਗੀਤ ਨੂੰ ਲੈ ਕੇ ਵਿਵਾਦ ਗਹਿਰਾ ਗਿਆ ਹੈ। ਇਸ ਗੀਤ ਦੇ ਬੋਲਾਂ ਨੂੰ ਲੈ ਕੇ ਐਲਜੀਬੀਟੀ ਲੋਕਾਂ ਵੱਲੋਂ ਕਰੜਾ ਇਤਰਾਜ਼ ਜਤਾਇਆ ਜਾ ਰਿਹਾ ਹੈ।ਗਾਇਕ ਨੂੰ ਇਸ ਗੀਤ ਦੇ ਬੋਲਾਂ ਨੂੰ ਲੈ ਕੇ ਘੇਰਿਆ ਜਾ ਰਿਹਾ ਹੈ।ਟਵਿੱਟਰ ਤੇ ਟਵੀਟ ਕਰਦੇ ਹੋਏ ਸਮਾਜ ਦੇ ਲੋਕਾਂ ਨੇ ਲਿਖਿਆ “ਸਾਰੇ ਸਮਲਿੰਗੀ ਲੋਕਾਂ, ਅਖੌਤੀ "ਆਦਮੀ" ਅਤੇ ਖਾਸ ਕਰਕੇ ਦਿਲਜੀਤ ਦੋਸਾਂਝ ਨੂੰ ਮਹੀਨਾ ਮੁਬਾਰਕ, ਉਮੀਦ ਹੈ ਕਿ ਤੁਸੀਂ ਆਪਣੇ ਨਵੇਂ ਗੀਤ "ਅਰੋਮਾ" ਦੀ ਸਫਲਤਾ ਦਾ ਆਨੰਦ ਮਾਣ ਰਹੇ ਹੋਵੋਗੇ। 


 ਜਿਸ ਵਿੱਚ ਤੁਸੀਂ ਐਲਜੀਬੀਟੀ ਭਾਈਚਾਰੇ ਪ੍ਰਤੀ ਨਫ਼ਰਤ ਭਰੇ ਸ਼ਬਦਾਂ ਵਾਲੇ ਬੋਲ ਪਾ ਰਹੇ ਹੋ ਅਤੇ ਬੰਦੂਕ ਹਿੰਸਾ ਨੂੰ ਵੀ ਉਤਸ਼ਾਹਿਤ ਕਰ ਰਹੇ ਹੋ! ਇਹ ਅਸਲ ਕਮਜ਼ੋਰ ਮਰਦਾਨਗੀ ਹੈ!”। ਇਸ ਤੋਂ ਇਲਾਵਾ ਇਸੇ ਤਰ੍ਹਾਂ ਦੇ ਹੋਰ ਕਈ ਟਵੀਟ ਵੀ ਕੀਤੇ ਗਏ ਹਨ । 


ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਇਨ੍ਹੀਂ ਦਿਨੀਂ ਵਿਦੇਸ਼ ‘ਚ ਵੱਖ ਵੱਖ ਥਾਂਵਾਂ ‘ਤੇ ਪਰਫਾਰਮ ਕਰ ਰਹੇ ਹਨ। ਉਨ੍ਹਾਂ ਦੇ ਲਾਈਵ ਦਾ ਅਨੰਦ ਮਾਣਨ ਦੇ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚ ਰਹੇ ਹਨ ।

ਦਿਲਜੀਤ ਦੋਸਾਂਝ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ।ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਸਰਾਹਿਆ ਗਿਆ ਸੀ।  


© Copyright Galactic Television & Communications Pvt. Ltd. 2026. All rights reserved.