ਦਿਲਜੀਤ ਦੋਸਾਂਝ ਦਾ ਗੀਤ ‘ਮੋਰਨੀ’ ਰਿਲੀਜ਼, ਕੁਝ ਹੀ ਮਿੰਟਾਂ ‘ਚ ਹੀ ਆਏ ਹਜ਼ਾਰਾਂ ਵਿਊਜ਼
ਦਿਲਜੀਤ ਦੋਸਾਂਝ ਦਾ ਗੀਤ ‘ਮੋਰਨੀ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ‘ਚ ਕੁਝ ਸਮਾਂ ਪਹਿਲਾਂ ਹੀ ਰਿਲੀਜ਼ ਹੋਇਆ ਹੈ ਅਤੇ ਹਜ਼ਾਰਾਂ ਦੀ ਗਿਣਤੀ ‘ਚ ਵਿਊਜ਼ ਇਸ ਗੀਤ ‘ਤੇ ਆ ਚੁੱਕੇ ਹਨ।ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਦਿਲਜੀਤ ਦੋਸਾਂਝ ਨੇ ਆਪਣੇ ਆਫੀਸ਼ੀਅਲ ਯੂਟਿਊਬ ਚੈਨਲ ‘ਤੇ ਗੀਤ ਨੂੰ ਰਿਲੀਜ਼ ਕੀਤਾ ਹੈ।
ਦਿਲਜੀਤ ਦੋਸਾਂਝ (Diljit Dosanjh) ਦਾ ਗੀਤ ‘ਮੋਰਨੀ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ‘ਚ ਕੁਝ ਸਮਾਂ ਪਹਿਲਾਂ ਹੀ ਰਿਲੀਜ਼ ਹੋਇਆ ਹੈ ਅਤੇ ਹਜ਼ਾਰਾਂ ਦੀ ਗਿਣਤੀ ‘ਚ ਵਿਊਜ਼ ਇਸ ਗੀਤ ‘ਤੇ ਆ ਚੁੱਕੇ ਹਨ।ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਦਿਲਜੀਤ ਦੋਸਾਂਝ ਨੇ ਆਪਣੇ ਆਫੀਸ਼ੀਅਲ ਯੂਟਿਊਬ ਚੈਨਲ ‘ਤੇ ਗੀਤ ਨੂੰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਚੰਨੀ ਨੱਟਣ ਨੇ ਲਿਖੇ ਹਨ ਅਤੇ ਮਿਊਜ਼ਿਕ ਟਰੂ ਸਕੂਲ ਦੇ ਵੱਲੋਂ ਦਿੱਤਾ ਗਿਆ ਹੈ। ਇਸ ਗੀਤ ਦਾ ਵੀਡੀਓ ਰੂਬਲ ਜੀਟੀਆਰ ਦੇ ਵੱਲੋਂ ਦਿੱਤਾ ਗਿਆ ਹੈ।
_86b934c4dd0ee0a013a83ffd0341f1ee_1280X720.webp)
ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਬੀਤੇ ਦਿਨੀਂ ਕਈ ਗੀਤ ਰਿਲੀਜ਼ ਹੋਏ ਹਨ।ਜਿਸ ‘ਚ ਡੀਲਰ, ਰਾਂਝਾ ਸਣੇ ਕਈ ਗੀਤ ਸ਼ਾਮਿਲ ਹਨ, ਜਿਨ੍ਹਾਂ ਨੂੰ ਸਰੋਤਿਆਂ ਦਾ ਭਰਪੂਰ ਪਿਆਰ ਮਿਲਿਆ ਹੈ। ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਦਿਲਜੀਤ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ਦਾ ਰੁਖ ਕੀਤਾ ਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਸਰਾਹਿਆ ਗਿਆ।ਉਨ੍ਹਾਂ ਨੇ ਸ਼ੁਰੂਆਤੀ ਦੌਰ ‘ਚ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਅਤੇ ਜਿਸ ਤੋਂ ਬਾਅਦ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਉਨ੍ਹਾਂ ਨੂੰ ਕੰਮ ਕਰਨ ਦਾ ਮੌਕਾ ਮਿਲਿਆ ਹੈ।