ਦਿਲਪ੍ਰੀਤ ਢਿੱਲੋਂ ਦੇ ਪਿਤਾ ਦੀ ਹੋਈ ਰਿਟਾਇਰਮੈਂਟ, ਗਾਇਕ ਨੇ ਪਿਤਾ ਨਾਲ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ
ਦਿਲਪ੍ਰੀਤ ਢਿੱਲੋਂ ਦੇ ਪਿਤਾ ਦੀ ਰਿਟਾਇਰਮੈਂਟ ਹੋ ਗਈ ਹੈ।ਜਿਸ ਦੀ ਜਾਣਕਾਰੀ ਗਾਇਕ ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਹੈ। ਉਨ੍ਹਾਂ ਨੇ ਆਪਣੇ ਪਿਤਾ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ “ਰਿਟਾਇਰਮੈਂਟ ਦੀਆਂ ਮੁਬਾਰਕਾਂ ਪਾਪਾ’ ।
ਦਿਲਪ੍ਰੀਤ ਢਿੱਲੋਂ ਦੇ ਪਿਤਾ ਦੀ ਰਿਟਾਇਰਮੈਂਟ ਹੋ ਗਈ ਹੈ।ਜਿਸ ਦੀ ਜਾਣਕਾਰੀ ਗਾਇਕ ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਹੈ। ਉਨ੍ਹਾਂ ਨੇ ਆਪਣੇ ਪਿਤਾ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ “ਰਿਟਾਇਰਮੈਂਟ ਦੀਆਂ ਮੁਬਾਰਕਾਂ ਪਾਪਾ’ । ਦਿਲਪ੍ਰੀਤ ਢਿੱਲੋਂ ਨੇ ਜਿਉਂ ਹੀ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਫੈਨਸ ਨੇ ਹਾਰਟ ਅਤੇ ਫਾਇਰ ਵਾਲੇ ਇਮੋਜੀ ਪੋਸਟ ਕੀਤੇ ।

ਦਿਲਪ੍ਰੀਤ ਢਿੱਲੋਂ ਦੀ ਨਿੱਜੀ ਜ਼ਿੰਦਗੀ
ਦਿਲਪ੍ਰੀਤ ਢਿੱਲੋਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਕਾਫੀ ਉਤਰਾਅ ਚੜ੍ਹਾਅ ਵਾਲੀ ਰਹੀ ਹੈ। ਉਨ੍ਹਾਂ ਦਾ ਪਹਿਲਾ ਵਿਆਹ ਅੰਬਰ ਧਾਲੀਵਾਲ ਦੇ ਨਾਲ ਹੋਇਆ ਸੀ ।ਪਰ ਇਹ ਵਿਆਹ ਜ਼ਿਆਦਾ ਦਿਨ ਤੱਕ ਨਹੀਂ ਸੀ ਚੱਲ ਪਾਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਦੂਜਾ ਵਿਆਹ ਕਰਵਾਇਆ ਹੈ ਅਤੇ ਇਸ ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਬੀਤੇ ਸਾਲ ਦਸੰਬਰ ‘ਚ ਇੱਕ ਪੁੱਤਰ ਦਾ ਜਨਮ ਹੋਇਆ ਹੈ।

ਜਿਸ ਦਾ ਸੁਆਗਤ ਬੜੀ ਹੀ ਧੂਮਧਾਮ ਦੇ ਨਾਲ ਗਾਇਕ ਦੇ ਵਲੋਂ ਕੀਤਾ ਗਿਆ ਸੀ ।ਬੇਟੇ ਦੇ ਜਨਮ ਤੋਂ ਬਾਅਦ ਗਾਇਕ ਲਗਾਤਾਰ ਉਸ ਦੇ ਨਾਲ ਤਸਵੀਰਾਂ ‘ਤੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ।ਦਿਲਪ੍ਰੀਤ ਢਿੱਲੋਂ ਨੇ ਕੁਝ ਕੁ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।