ਦਿਲਪ੍ਰੀਤ ਢਿੱਲੋਂ ਨੇ ਆਪਣੇ ਨਵ-ਜਨਮੇ ਪੁੱਤਰ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ, ਕਿਹਾ ‘ਹੁਣ ਬਸ ਕੁਝ ਨਹੀਂ ਰੱਬ ਕੋਲੋਂ ਮੰਗਣ ਨੂੰ’
ਗਾਇਕ ਦਿਲਪ੍ਰੀਤ ਢਿੱਲੋਂ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ।ਬੀਤੇ ਦਿਨ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਜਿਸ ਤੋਂ ਬਾਅਦ ਫੈਨਸ ਦੇ ਵੱਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਬੀਤੇ ਦਿਨ ਗਾਇਕ ਨੇ ਸਿਰਫ਼ ਇੱਕ ਤਸਵੀਰ ਸਾਂਝੀ ਕੀਤੀ ਸੀ।
ਗਾਇਕ ਦਿਲਪ੍ਰੀਤ ਢਿੱਲੋਂ (Dilpreet Dhillon) ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ।ਬੀਤੇ ਦਿਨ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਜਿਸ ਤੋਂ ਬਾਅਦ ਫੈਨਸ ਦੇ ਵੱਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਬੀਤੇ ਦਿਨ ਗਾਇਕ ਨੇ ਸਿਰਫ਼ ਇੱਕ ਤਸਵੀਰ ਸਾਂਝੀ ਕੀਤੀ ਸੀ। ਜਿਸ ‘ਚ ਉਨ੍ਹਾਂ ਦਾ ਪੁੱਤਰ ਇੱਕਲਾ ਹੀ ਨਜ਼ਰ ਆ ਰਿਹਾ ਸੀ, ਪਰ ਉਸ ਦਾ ਚਿਹਰਾ ਨਹੀਂ ਸੀ ਦਿਖਾਇਆ, ਇਸ ਤੋਂ ਬਾਅਦ ਹੁਣ ਗਾਇਕ ਨੇ ਆਪਣੇ ਪੁੱਤਰ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਜਿਨ੍ਹਾਂ ‘ਚ ਗਾਇਕ ਆਪਣੇ ਪੁੱਤਰ ਨੂੰ ਹੱਥਾਂ ‘ਚ ਫੜ੍ਹੀ ਨਜ਼ਰ ਆ ਰਿਹਾ ਹੈ। ਜਿਉਂ ਹੀ ਦਿਲਪ੍ਰੀਤ ਢਿੱਲੋਂ ਨੇ ਇਨ੍ਹਾਂ ਨਵੀਆਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਫੈਨਸ ਦੇ ਨਾਲ ਨਾਲ ਉਨ੍ਹਾਂ ਨੂੰ ਕਈ ਸੈਲੀਬ੍ਰੇਟੀਜ਼ ਨੇ ਵੀ ਵਧਾਈਆਂ ਦਿੱਤੀਆਂ । ਦਿਲਪ੍ਰੀਤ ਢਿੱਲੋਂ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਬਹੁਤ ਹੀ ਪਿਆਰਾ ਕੈਪਸ਼ਨ ਵੀ ਲਿਖਿਆ ‘ਬਸ ਹੁਣ ਕੁਝ ਨਹੀਂ ਕਹਿਣ ਨੂੰ ਤੇ ਰੱਬ ਕੋਲੋਂ ਕੁਝ ਮੰਗਣ ਨੂੰ’। ਗਾਇਕ ਜੱਸੀ ਗਿੱਲ ਨੇ ਦਿਲਪ੍ਰੀਤ ਢਿੱਲੋਂ ਨੂੰ ਵਧਾਈ ਦਿੱਤੀ ਹੈ।

ਦਿਲਪ੍ਰੀਤ ਢਿੱਲੋਂ ਦਾ ਵਰਕ ਫ੍ਰੰਟ
ਦਿਲਪ੍ਰੀਤ ਢਿੱਲੋਂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਗਾਇਕ ਨੇ ਗੀਤਾਂ ਦੇ ਨਾਲ-ਨਾਲ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।