ਮਸ਼ਹੂਰ ਅਦਾਕਾਰ ਤੇ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਨੂੰ ਲੈ ਕੇ ਪਰਿਵਾਰ ਨੇ ਚੁੱਕੇ ਸਵਾਲ, ਨਿਆਂ ਦੀ ਕੀਤੀ ਮੰਗ

ਪੰਜਾਬ ‘ਚ ਕਈ ਪੰਜਾਬੀ ਕਲਾਕਾਰਾਂ ਦੀ ਕੁਝ ਕੁ ਦਿਨਾਂ ਦਰਮਿਆਨ ਮੌਤ ਹੋ ਗਈ । ਉਨ੍ਹਾਂ ਵਿਚੋਂ ਹੀ ਇੱਕ ਸਨ ਵਰਿੰਦਰ ਘੁੰਮਣ ।ਜਿਨ੍ਹਾਂ ਦਾ ਨੌ ਅਕਤੂਬਰ ਨੂੰ ਦਿਹਾਂਤ ਹੋ ਗਿਆ ਸੀ ।ਪਰਿਵਾਰ ਦੇ ਵੱਲੋਂ ਉਨ੍ਹਾਂ ਦੀ ਮੌਤ ‘ਤੇ ਸਵਾਲ ਚੁੱਕੇ ਗਏ ਹਨ । ਪਰਿਵਾਰ ਦੇ ਵੱਲੋਂ ਸੋਸ਼ਲ ਮੀਡੀਆ ਅਕਾਊਂਟ ‘ਤੇ ਵਰਿੰਦਰ ਘੁੰਮਣ ਦੇ ਲਈ ਨਿਆਂ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ‘ਜਸਟਿਸ ਫਾਰ ਵਰਿੰਦਰ ਘੁੰਮਣ ਹੈਸ਼ਟੈਗ ਨਾਲ ਲਿਖਿਆ ‘ਵੀ ਡਿਮਾਂਡ ਜਸਟਿਸ’।

By  Shaminder Kaur Kaler October 17th 2025 12:12 PM -- Updated: October 17th 2025 12:42 PM

 ਵਰਿੰਦਰ ਘੁੰਮਣ  (Varinder Ghuman)ਜੋ ਕਿ ਮਸ਼ਹੂਰ ਬਾਡੀ ਬਿਲਡਰ ਅਤੇ ਅਦਾਕਾਰ ਸਨ । ਬੀਤੇ ਦਿਨੀਂ ਹੋਈ ਉਨ੍ਹਾਂ ਦੀ ਮੌਤ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਸੀ ।ਉਨ੍ਹਾਂ ਨੇ ਨਾ ਸਿਰਫ ਪੰਜਾਬੀ, ਬਲਕਿ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਸੀ। ਪਰ ਉਨ੍ਹਾਂ ਦੀ ਬੇਵਕਤੀ ਮੌਤ ਕਾਰਨ ਪੂਰੀ ਪੰਜਾਬੀ ਇੰਡਸਟਰੀ ਸਦਮੇ ‘ਚ ਹੈ। ਨੌ ਅਕਤੂਬਰ ਨੂੰ ਉਨ੍ਹਾਂ ਨੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਸੀ।

ਹੋਰ ਪੜ੍ਹੋ :  ਕਪਿਲ ਸ਼ਰਮਾ ਦੇ ਕੈਫੇ ਤੇ ਲਗਾਤਾਰ ਤੀਜੀ ਵਾਰ ਫਾਇਰਿੰਗ, ਇਸ ਗੈਂਗ ਨੇ ਲਈ ਜ਼ਿੰਮੇਵਾਰੀ

ਪਰ ਹੁਣ ਹਫਤੇ ਬਾਅਦ ਉਨ੍ਹਾਂ ਦੇ ਪਰਿਵਾਰ ਦੇ ਵੱਲੋਂ ਉਨ੍ਹਾਂ ਦੀ ਮੌਤ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ। ਵਰਿੰਦਰ ਘੁੰਮਣ ਦੇ ਇੰਸਟਾਗ੍ਰਾਮ ਪੇਜ ਤੇ ਪਰਿਵਾਰ ਦੇ ਵੱਲੋਂ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ । ਜਿਸ ‘ਚ ਪਰਿਵਾਰ ਨੇ ਲਿਖਿਆ ਕਿ ਵਰਿੰਦਰ ਘੁੰਮਣ ਦੀ ਮੌਤ ਸਿਰਫ਼ ਇੱਕ ਸਵਾਲ ਨਹੀਂ ਹੈ, ਸਗੋਂ ਸਵਾਲਾਂ ਦਾ ਸਮੁੰਦਰ ਹੈ। ਇਸ ਤੋਂ ਇਲਾਵਾ, ਇਹ ਡਾਕਟਰੀ ਲਾਪਰਵਾਹੀ ਦਾ ਸਪੱਸ਼ਟ ਮਾਮਲਾ ਹੈ। ਪਰ ਅਸੀਂ ਇਸ ਬਾਰੇ ਕੀ ਕਰ ਸਕਦੇ ਹਾਂ? ਉਨ੍ਹਾਂ ਲਿਖਿਆ, ‘ਇਸਦੇ ਪਿੱਛੇ ਇੱਕ ਵੱਡੀ ਸਾਜ਼ਿਸ਼ ਹੈ’ । ਪਰਿਵਾਰ ਦੇ ਵੱਲੋਂ ਇਸ ਮਾਮਲੇ ਦੀ ਸਚਾਈ ਪਤਾ ਲਗਾਉਣ ਦੀ ਅਪੀਲ ਕੀਤੀ ਗਈ ਹੈ।

ਵਰਿੰਦਰ ਘੁੰਮਣ ਨੇ ਰਾਜਨੀਤੀ ‘ਚ ਆਉਣ ਦਾ ਕੀਤਾ ਸੀ ਐਲਾਨ 

ਦੱਸ ਦਈਏ ਕਿ ਵਰਿੰਦਰ ਘੁੰਮਣ ਨੇ ਕੁਝ ਸਮਾਂ ਪਹਿਲਾਂ ਹੀ ਰਾਜਨੀਤੀ ‘ਚ ਆਉਣ ਦਾ ਐਲਾਨ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਦੋ ਹਜ਼ਾਰ ਸਤਾਈ ‘ਚ ਹੋਣ ਵਾਲੀਆਂ ਚੋਣਾਂ ਲੜਣਗੇ, ਪਰ ਅਫਸੋਸ ਉਨ੍ਹਾਂ ਦਾ ਇਹ ਸੁਫ਼ਨਾ ਅਧੂਰਾ ਹੀ ਰਹਿ ਗਿਆ ਅਤੇ ਉਹ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ । 







Related Post

ਕੇ ਐੱਸ ਮੱਖਣ ਦੇ ਨਾਂਅ ‘ਤੇ ਬਣੇ ਕਈ ਫੇਕ ਇੰਸਟਾਗ੍ਰਾਮ ਅਕਾਊਂਟ, ਗਾਇਕ ਨੇ ਵੀਡੀਓ ਸਾਂਝਾ ਕਰਕੇ ਕਿਹਾ ‘ਕੋਈ ਵਾਦ ਵਿਵਾਦ ਕਰਦਾ ਹੈ ਤਾਂ ਉਸ ਲਈ ਖੁਦ ਹੋਵੇਗਾ ਜ਼ਿੰਮੇਵਾਰ’
ਸੁਦੇਸ਼ ਲਹਿਰੀ ਦਾ ਅੰਮ੍ਰਿਤਸਰ ‘ਚ ਹੈ ਆਲੀਸ਼ਾਨ ਘਰ, ਕਾਮੇਡੀਅਨ ਨੇ ਦਿਖਾਈ ਘਰ ਦੇ ਅੰਦਰ ਦੀ ਝਲਕ
ਸੋਸ਼ਲ ਮੀਡੀਆ ‘ਤੇ ਗਾਈਸ ਵੀਰੇ ਦੇ ਨਾਂਅ ਨਾਲ ਮਸ਼ਹੂਰ ਮੀਨੂ ਸੀਰਾ ਪਰਿਵਾਰ ਸਣੇ ਪਹਾੜੀ ਵਾਦੀਆਂ ‘ਚ ਵੈਕੇਸ਼ਨ ‘ਤੇ ਪਹੁੰਚੀ
ਅਕਾਂਕਸ਼ਾ ਚਮੋਲਾ ਨੇ ਕਿਹਾ ‘ਮੇਰੇ ਕੁੜੀਆਂ ਨਾਲ ਰਹੇ ਹਨ ਸਬੰਧ’, ਬੀਤੇ ਦਿਨੀਂ ਤਲਾਕ ਦਾ ਕੀਤਾ ਸੀ ਐਲਾਨ
ਦ੍ਰਿਸ਼ਟੀ ਗਰੇਵਾਲ ਨੇ ਆਪਣੇ ਨਵ-ਜਨਮੇ ਬੇਟੇ ਦੇ ਨਾਲ ਕਰਵਾਇਆ ਫੋਟੋ-ਸ਼ੂਟ, ਤਸਵੀਰਾਂ ਕੀਤੀਆਂ ਸਾਂਝੀਆਂ
ਪੰਜਾਬ ‘ਚ ਹੋੋਇਆ ਝੋਨਾ ਲਾਉਣ ਦਾ ਮੁਕਾਬਲਾ, ਪਿੰਡ ਮਾਖੇਵਾਲਾ ਰਿਹਾ ਜੇਤੂ, ਡੇਢ ਘੰਟੇ ਤੋਂ ਪਹਿਲਾਂ ਤਿੰਨ ਕਿੱਲਿਆਂ ‘ਚ ਲਗਾਇਆ ਝੋਨਾ

© Copyright Galactic Television & Communications Pvt. Ltd. 2026. All rights reserved.