ਨਹੀਂ ਰਹੇ ਮਸ਼ਹੂਰ ਗੀਤਕਾਰ ਚੰਨ ਗੋਰਾਇਆ, ‘ਮੇਰਾ ਮਾਂ ਦੇ ਹੱਥਾਂ ਦੀਆਂ ਰੋਟੀਆਂ ਖਾਣ ਨੂੰ ਬੜਾ ਚਿੱਤ ਕਰਦੈ’ ਸਣੇ ਲਿਖੇ ਸਨ ਕਈ ਮਸ਼ਹੂਰ ਗੀਤ, ਗਾਇਕ ਮਲਕੀਤ ਸਿੰਘ ਨੇ ਜਤਾਇਆ ਸੋਗ

ਪੰਜਾਬੀ ਇੰਡਸਟਰੀ ਤੋਂ ਇੱਕ ਤੋਂ ਬਾਅਦ ਇੱਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਕੁਝ ਦਿਨ ਪਹਿਲਾਂ ਪੰਜਾਬ ਦੇ ਮਸ਼ਹੂਰ ਗਾਇਕ ਪਾਲੀ ਦੇਤਵਾਲੀਆ ਦੇ ਪੁੱਤਰ ਦਾ ਦਿਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਚੰਨ ਗੋਰਾਇਆ ਵਾਲਾ ਦਾ ਦਿਹਾਂਤ ਹੋ ਗਿਆ ਹੈ।

By  Shaminder Kaur Kaler May 6th 2026 10:27 AM -- Updated: May 6th 2026 10:30 AM

ਪੰਜਾਬੀ ਇੰਡਸਟਰੀ ਤੋਂ ਇੱਕ ਤੋਂ ਬਾਅਦ ਇੱਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਕੁਝ ਦਿਨ ਪਹਿਲਾਂ ਪੰਜਾਬ ਦੇ ਮਸ਼ਹੂਰ ਗਾਇਕ ਪਾਲੀ ਦੇਤਵਾਲੀਆ ਦੇ ਪੁੱਤਰ ਦਾ ਦਿਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਚੰਨ ਗੋਰਾਇਆ ਵਾਲਾ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਨੇ ਸਤਾਨਵੇਂ ਸਾਲ ਦੀ ਉਮਰ ‘ਚ ਆਖਰੀ ਸਾਹ ਲਏ ।


ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪੰਜਾਬੀ ਗਾਇਕ ਮਲਕੀਤ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ “ਦਿਲ ਦੀਆਂ ਗਹਿਰਾਈਆਂ ਤੋਂ ਚੰਨ ਗੋਰਾਇਆਂ ਵਾਲਾ ਜੀ ਦੇ ਦਿਹਾਂਤ ‘ਤੇ ਦੁੱਖ ਜਤਾਉਂਦਾ ਹਾਂ। ਉਨ੍ਹਾਂ ਦਾ ਦਿਹਾਂਤ ਪੰਜਾਬੀ ਇੰਡਸਟਰੀ ਨੂੰ ਵੱਡਾ ਘਾਟਾ ਹੈ।ਉਨ੍ਹਾਂ ਨੇ ਕਈ ਹਿੱਟ ਗੀਤ ਲਿਖੇ ਸਨ । ਜਿਸ ‘ਚ ਉਨ੍ਹਾਂ ਦੇ ਵੱਲੋਂ ਲਿਖਿਆ ਗੀਤ ‘ਮਾਂ’ ਵੀ ਸ਼ਾਮਿਲ ਹੈ ਜੋ ਕਿ ਵਿਸ਼ਵ ਪੱਧਰ ‘ਤੇ ਹਿੱਟ ਹੋਇਆ ਸੀ।ਵਾਹਿਗੁਰੂ ਜੀ ਮਿਹਰ ਕਰਨ, ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ’।  

ਚੰਨ ਗੋਰਾਇਆ ਵਾਲਾ ਨੇ ਲਿਖੇ ਕਈ ਹਿੱਟ ਗੀਤ 

ਚੰਨ ਗੋਰਾਇਆ ਵਾਲਾ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਸਨ । ਮਲਕੀਤ ਸਿੰਘ ਨੇ ਉਨ੍ਹਾਂ ਦਾ ਲਿਖਿਆ ਗੀਤ ‘ਮੇਰਾ ਮਾਂ ਦੇ ਹੱਥਾਂ ਦੀਆਂ ਪੱਕੀਆਂ ਰੋਟੀਆਂ ਖਾਣ ਨੂੰ ਬੜਾ ਈ ਚਿੱਤ ਕਰਦਾ’ ਗਾਇਆ ਸੀ ਜੋ ਉਸ ਵੇਲੇ ਬੜਾ ਮਕਬੂਲ ਹੋਇਆ ਸੀ । ਇਸ ਤੋਂ ਇਲਾਵਾ ਉਨ੍ਹਾਂ ਨੇ ‘ਬਲਬੀਰੋ ਭਾਬੀ’ ਫ਼ਿਲਮ ਦਾ ਨਿਰਮਾਣ ਵੀ ਕੀਤਾ । ਜੋ ਕਿ ਉਸ ਸਮੇਂ ਸੁਪਰਹਿੱਟ ਸਾਬਿਤ ਹੋਈ ਸੀ । ਇਸ ਤੋਂ ਇਲਾਵਾ ਉਨ੍ਹਾਂ ਨੇ ਵੱਡੀ ਗਿਣਤੀ ‘ਚ ਕਿਤਾਬਾਂ ਵੀ ਲਿਖੀਆਂ ਸਨ ਅਤੇ ਕਈ ਧਾਰਮਿਕ ਗੀਤ ਵੀ ਲਿਖੇ ਜੋ ਕਿ ਬਹੁਤ ਜ਼ਿਆਦਾ ਪਸੰਦ ਕੀਤੇ ਗਏ ਸਨ। ਪੰਜਾਬ ਸਰਕਾਰ ਦੇ ਵੱਲੋਂ ਉਨ੍ਹਾਂ ਨੂੰ ਰਾਜ ਗੀਤਕਾਰ ਦਾ ਐਵਾਰਡ ਵੀ ਦਿੱਤਾ ਗਿਆ ਸੀ । 

© Copyright Galactic Television & Communications Pvt. Ltd. 2026. All rights reserved.