ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਮਨਾਇਆ ਜਨਮ ਦਿਨ, ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦਿੱਤੀ ਵਧਾਈ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਜਿਸ ਦੀਆਂ ਕਈ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆਏ ਹਨ ।

By  Shaminder Kaur Kaler January 5th 2026 11:49 AM -- Updated: January 5th 2026 11:51 AM

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ(Gurdas Maan) ਨੇ ਬੀਤੇ ਦਿਨ ਆਪਣਾ ਜਨਮ ਦਿਨ (Birthday) ਮਨਾਇਆ । ਜਿਸ ਦੀਆਂ ਕਈ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆਏ ਹਨ । ਇੱਕ ਵੀਡੀਓ ਉਨ੍ਹਾਂ ਦੇ ਸਹਿਯੋਗੀ ਹੈਰੀ ਬਰਾੜ ਨੇ ਸਾਂਝਾ ਕੀਤਾ ਹੈ। ਜਿਸ ‘ਚ ਗਾਇਕ ਆਪਣੇ ਜਨਮ ਦਿਨ ਦਾ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ । 

ਸਚਿਨ ਆਹੂਜਾ ਨੇ ਦਿੱਤੀ ਵਧਾਈ 

ਪੰਜਾਬੀ ਮਾਂ ਬੋਲੀ ਦੇ ਪੁੱਤਰ ਗੁਰਦਾਸ ਮਾਨ ਦੇ ਜਨਮ ਦਿਨ ‘ਤੇ ਪੰਜਾਬੀ ਸਿਤਾਰਿਆਂ ਨੇ ਵੀ ਵਧਾਈ ਦਿੱਤੀ । ਪੰਜਾਬੀ ਇੰਡਸਟਰੀ ਦੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਸਚਿਨ ਆਹੂਜਾ ਨੇ ਗੁਰਦਾਸ ਮਾਨ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਵਧਾਈ ਦਿੱਤੀ ਹੈ। ਉਨ੍ਹਾਂ ਨੇ ਗੁਰਦਾਸ ਮਾਨ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ “ਹੈਪੀ ਬਰਥਡੇ ਮਾਨ ਅੰਕਲ…ਰੱਬ ਤੁਹਾਨੂੰ ਵਧੀਆ ਸਿਹਤ ਤੇ ਹਮੇਸ਼ਾ ਖੁਸ਼ੀਆਂ ਦੇਵੇ”।ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਹੋਰ ਕਈ ਸਿਤਾਰਿਆਂ ਨੇ ਵੀ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।

ਨੂੰਹ ਸਿਮਰਨ ਕੌਰ ਨੇ ਦਿੱਤੀ ਵਧਾਈ 

ਗੁਰਦਾਸ ਮਾਨ ਦੀ ਨੂੰਹ ਸਿਮਰਨ ਕੌਰ ਨੇ ਵੀ ਪਰਿਵਾਰ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਪਣੇ ਸਹੁਰੇ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਸਾਰਾ ਮਾਨ ਪਰਿਵਾਰ ਨਜ਼ਰ ਆ ਰਿਹਾ ਹੈ ਅਤੇ ਗੁਰਦਾਸ ਮਾਨ ਦੇ ਪੁੱਤਰ ਗੁਰਿਕ ਮਾਨ ਵੀ ਦਿਖਾਈ ਦੇ ਰਹੇ ਹਨ।

© Copyright Galactic Television & Communications Pvt. Ltd. 2026. All rights reserved.