ਫਿਰੋਜ਼ ਖ਼ਾਨ ਨੇ ਆਪਣੇ ਪਰਿਵਾਰ ਦੇ ਨਾਲ ਮਨਾਇਆ ਜਨਮ ਦਿਨ, ਸੈਲੀਬ੍ਰੇਸ਼ਨ ਦਾ ਵੀਡੀਓ ਆਇਆ ਸਾਹਮਣੇ

ਗਾਇਕ ਫਿਰੋਜ਼ ਖ਼ਾਨ ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ਤੇ ਗਾਇਕ ਨੇ ਆਪਣੇ ਪਰਿਵਾਰ ਦੇ ਨਾਲ ਬਰਥਡੇ ਸੈਲੀਬ੍ਰੇਟ ਕੀਤਾ । ਜਿਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਫਿਰੋਜ਼ ਖ਼ਾਨ ਆਪਣੇ ਪਰਿਵਾਰ ਦੇ ਨਾਲ ਬਰਥਡੇ ਸੈਲੀਬ੍ਰੇਟ ਕਰਦੇ ਹੋਏ ਨਜ਼ਰ ਆ ਰਹੇ ਹਨ ।

By  Shaminder Kaur Kaler December 13th 2025 11:46 AM

ਗਾਇਕ ਫਿਰੋਜ਼ ਖ਼ਾਨ (Feroz Khan) ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ਤੇ ਗਾਇਕ ਨੇ ਆਪਣੇ ਪਰਿਵਾਰ ਦੇ ਨਾਲ ਬਰਥਡੇ ਸੈਲੀਬ੍ਰੇਟ ਕੀਤਾ । ਜਿਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਫਿਰੋਜ਼ ਖ਼ਾਨ ਆਪਣੇ ਪਰਿਵਾਰ ਦੇ ਨਾਲ ਬਰਥਡੇ ਸੈਲੀਬ੍ਰੇਟ ਕਰਦੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਦੀ ਪਤਨੀ ਉਨ੍ਹਾਂ ਨੂੰ ਬਰਥਡੇ ਵਿਸ਼ ਕਰਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਨ੍ਹਾਂ ਦਾ ਪਰਿਵਾਰ ਦੋਸਤ ਤੇ ਮਿੱਤਰ ਨਜ਼ਰ ਆ ਰਹੇ ਹਨ। 

ਫਿਰੋਜ਼ ਖ਼ਾਨ ਨੇ ਦਿੱਤੇ ਕਈ ਹਿੱਟ ਗੀਤ 

ਫਿਰੋਜ਼ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਜਿਸ ‘ਚ ਫਸਲੀ ਬਟੇਰੇ,ਨੈਣਾਂ ਦੀ ਗੱਲ, ਨੈਣਾਂ ਦੀ ਗੱਲ, ਤੈਨੂੰ ਫੇਰ ਪਤਾ ਲੱਗੇ, ਲਾਹੌਰ, ਦਿਲ ਨਹੀਂ ਲੱਗਦਾ, ਪਤਲੋ, ਤੇਰੇ ਪਿੱਛੇ ਅੱਖੀਆਂ ਦੀ ਨੀਂਦ ਗਈ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ । ਸੋਸ਼ਲ ਮੀਡੀਆ ਤੇ ਫਿਰੋਜ਼ ਖ਼ਾਨ ਦੀ ਵੱਡੀ ਫੈਨ ਫਾਲੋਵਿੰਗ ਹੈ । ਉਨ੍ਹਾਂ ਨੇ ਕਈ ਫ਼ਿਲਮਾਂ ਦੇ ਲਈ ਵੀ ਗੀਤ ਗਾਏ ਹਨ । 

© Copyright Galactic Television & Communications Pvt. Ltd. 2026. All rights reserved.