ਲੋਕ ਕਲਾਕਾਰ ਪਾਲ ਸਿੰਘ ਸਮਾਓਂ ਦੇ ਜਨਮ ਦਿਨ ‘ਤੇ ਲੱਗੀਆਂ ਰੌਣਕਾਂ, ਵੀਡੀਓ ਹੋ ਰਿਹਾ ਵਾਇਰਲ

ਲੋਕ ਕਲਾਕਾਰ ਪਾਲ ਸਿੰਘ ਸਮਾਓਂ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ‘ਤੇ ਉਨ੍ਹਾਂ ਦੇ ਘਰ ‘ਚ ਰੌਣਕਾਂ ਵੇਖਣ ਨੂੰ ਮਿਲੀਆਂ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋi ਕ ਪਾਲ ਸਿੰਘ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੀ ਪਤਨੀ ਤੇ ਹੋਰ ਦੋਸਤ ਤੇ ਰਿਸ਼ਤੇਦਾਰ ਵੀ ਨਜ਼ਰ ਆ ਰਹੇ ਹਨ।

By  Shaminder Kaur Kaler May 15th 2026 06:12 PM

ਲੋਕ ਕਲਾਕਾਰ ਪਾਲ ਸਿੰਘ ਸਮਾਓਂ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ‘ਤੇ ਉਨ੍ਹਾਂ ਦੇ ਘਰ ‘ਚ ਰੌਣਕਾਂ ਵੇਖਣ ਨੂੰ ਮਿਲੀਆਂ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋi ਕ ਪਾਲ ਸਿੰਘ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੀ ਪਤਨੀ ਤੇ ਹੋਰ ਦੋਸਤ ਤੇ ਰਿਸ਼ਤੇਦਾਰ ਵੀ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਪਾਲ ਸਿੰਘ ਸਮਾਓਂ ਨੇ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। 

ਲੋਕ ਕਲਾਕਾਰ ਹਨ ਪਾਲ ਸਿੰਘ ਸਮਾਓ 

ਪਾਲ ਸਿੰਘ ਸਮਾਓਂ ਲੋਕ ਕਲਾਕਾਰ ਹਨ ਅਤੇ ਉਨ੍ਹਾਂ ਨੇ ਪੰਜਾਬੀ ਸੱਭਿਆਚਾਰ ਨੂੰ ਦੇਸ਼ ਵਿਦੇਸ਼ ਤੱਕ ਪਹੁੰਚਾਉਣ ਦੇ ਲਈ ਕੰਮ ਕਰ ਰਹੇ ਹਨ । ਉਨ੍ਹਾਂ ਨੇ ਲੋਕ ਗੀਤ, ਘੋੜੀਆਂ, ਸੁਹਾਗ ਵਰਗੇ ਲੋਕ ਗੀਤਾਂ ਨੂੰ ਦੇਸ਼ ਦੁਨੀਆ ਦੇ ਕੋਨੇ ਕੋਨੇ ਤੱਕ ਪਹੁੰਚਾਇਆ ਹੈ। ਹਾਲ ਹੀ ‘ਚ ਉਨ੍ਹਾਂ ਦੇ ਘਰ ਧੀ ਦਾ ਜਨਮ ਹੋਇਆ ਹੈ।

ਜਿਸ ਦਾ ਨਾਮ ਉਨ੍ਹਾਂ ਨੇ ਪੰਜਾਬ ਕੌਰ ਸਮਾਓਂ ਰੱਖਿਆ ਹੈ। ਉਨ੍ਹਾਂ ਦਾ ਵਿਆਹ ਕੁਝ ਸਮਾਂ ਪਹਿਲਾਂ ਹੀ ਹੋਇਆ ਸੀ । ਇਸ ਵਿਆਹ ‘ਚ ਸਿੱਧੂ ਮੂਸੇਵਾਲਾ ਦੀ ਮਾਂ, ਗੁਰਪ੍ਰੀਤ ਭੰਗੂ ਸਣੇ ਹੋਰ ਕਈ ਕਲਾਕਾਰ ਸ਼ਾਮਿਲ ਹੋਏ ਸਨ।ਪਾਲ ਸਿੰਘ ਸਮਾਓ ਆਪਣੀ ਦੀ ਦੇ ਨਾਲ ਵੀ ਅਕਸਰ ਤਸਵੀਰਾਂ ਤੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ।

© Copyright Galactic Television & Communications Pvt. Ltd. 2026. All rights reserved.