ਜੀ ਖ਼ਾਨ ਨੇ ਆਪਣੇ ਪਿਤਾ ਨੂੰ ਗਿਫਟ ਕੀਤੀ ਨਵੀਂ ਕਾਰ, ਵੇਖ ਕੇ ਪਿਤਾ ਹੋਏ ਭਾਵੁਕ
ਗਾਇਕ ਜੀ ਖ਼ਾਨ ਨੇ ਨਵੀਂ ਕਾਰ ਖਰੀਦੀ ਹੈ। ਇਹ ਕਾਰ ਉਨ੍ਹਾਂ ਨੇ ਆਪਣੇ ਪਿਤਾ ਨੂੰ ਭੇਂਟ ਕੀਤੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਕਾਰ ਖਰੀਦਦੇ ਹੋਏ ਨਜ਼ਰ ਆ ਰਹੇ ਹਨ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਕੁਝ ਦੋਸਤ ਮਿੱਤਰ ਵੀ ਨਜ਼ਰ ਆ ਰਹੇ ਹਨ ।
ਗਾਇਕ ਜੀ ਖ਼ਾਨ (G Khan) ਨੇ ਨਵੀਂ ਕਾਰ ਖਰੀਦੀ ਹੈ। ਇਹ ਕਾਰ ਉਨ੍ਹਾਂ ਨੇ ਆਪਣੇ ਪਿਤਾ ਨੂੰ ਭੇਂਟ ਕੀਤੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਕਾਰ ਖਰੀਦਦੇ ਹੋਏ ਨਜ਼ਰ ਆ ਰਹੇ ਹਨ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਕੁਝ ਦੋਸਤ ਮਿੱਤਰ ਵੀ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।

ਇਸ ਵੀਡੀਓ ਨੂੰ ਗਾਇਕ ਨੇ ‘ਸ਼ੁਕਰ ਦਾਤਿਆ’ ਗੀਤ ਦੇ ਨਾਲ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਲਿਖਿਆ ‘ਸ਼ੁਕਰ ਮਾਲਕਾ ਏਨੇ ਜੋਗੇ ਕਰਤਾ, ਡੈਡ ਨੂੰ ਸਰਪ੍ਰਾਈਜ਼ ਦਿੱਤਾ ਨਵੀਂ ਰਾਈਡ ਦਾ’। ਜੀ ਖ਼ਾਨ ਦੀ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
_5a791cb084258c039fa9863643d71b85_1280X720.webp)
ਜੀ ਖ਼ਾਨ ਦਾ ਵਰਕ ਫ੍ਰੰਟ
ਜੀ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਪੰਜਾਬੀ ਇੰਡਸਟਰੀ ‘ਚ ਉਨ੍ਹਾਂ ਨੂੰ ਗੈਰੀ ਸੰਧੂ ਹੀ ਅੱਗੇ ਲੈ ਕੇ ਆਏ ਸਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਪੈੱਗ ਮੋਟੇ ਮੋਟੇ’, ‘ਮੁੰਡੇ ਚੰਡੀਗੜ੍ਹ ਸ਼ਹਿਰ ਦੇ’, ‘ਉਹ ਡਾਲਰ ਗਿਣਦੀ ਏ’ ਸਣੇ ਕਈ ਹਿੱਟ ਗੀਤ ਉਹ ਗਾ ਚੁੱਕੇ ਹਨ। ਕੁਝ ਸਮਾਂ ਪਹਿਲਾਂ ਉਹ ਬਿੰਨੂ ਢਿੱਲੋਂ ਦੇ ਨਾਲ ਇੱਕ ਫ਼ਿਲਮ ‘ਚ ਵੀ ਨਜ਼ਰ ਆਏ ਸਨ।