ਗੀਤਾ ਜ਼ੈਲਦਾਰ ਵਿਦੇਸ਼ ‘ਚ ਆਪਣੇ ਘਰ ‘ਚ ਮਸਤੀ ਦੇ ਮੂਡ ‘ਚ ਆਏ ਨਜ਼ਰ, ਵੇਖੋ ਵੀਡੀਓ

ਗੀਤਾ ਜ਼ੈਲਦਾਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗੀਤਾ ਜ਼ੈਲਦਾਰ ਵਿਦੇਸ਼ ‘ਚ ਸਥਿਤ ਆਪਣੇ ਘਰ ਦੇ ਬਾਹਰ ਨਜ਼ਰ ਆ ਰਹੇ ਹਨ ਅਤੇ ਪੌਦਿਆਂ ਨੂੰ ਪਾਣੀ ਦਿੰਦੇ ਹੋਏ ਦਿਖਾਈ ਦੇ ਰਹੇ ਹਨ।

By  Shaminder Kaur Kaler June 13th 2026 06:00 PM

ਗੀਤਾ ਜ਼ੈਲਦਾਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗੀਤਾ ਜ਼ੈਲਦਾਰ ਵਿਦੇਸ਼ ‘ਚ ਸਥਿਤ ਆਪਣੇ ਘਰ ਦੇ ਬਾਹਰ ਨਜ਼ਰ ਆ ਰਹੇ ਹਨ ਅਤੇ ਪੌਦਿਆਂ ਨੂੰ ਪਾਣੀ ਦਿੰਦੇ ਹੋਏ ਦਿਖਾਈ ਦੇ ਰਹੇ ਹਨ।

ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਫੈਨਸ ਨੇ ਵੀ ਸੋਸ਼ਲ ਮੀਡੀਆ ‘ਤੇ ਇਸ ਵੀਡੀਓ ‘ਤੇ ਰਿਐਕਸ਼ਨ ਦਿੱਤੇ ਹਨ। ਕੋਈ ਗੀਤਾ ਜ਼ੈਲਦਾਰ ਦੇ ਕੁੜਤੇ ਪਜਾਮੇ ਦੀ ਤਾਰੀਫ ਕਰ ਰਿਹਾ ਹੈ ਅਤੇ ਕੋਈ ਉਨ੍ਹਾਂ ਦੇ ਸਟਾਈਲ ਦੀ ।

ਗੀਤਾ ਜ਼ੈਲਦਾਰ ਦਾ ਵਰਕ ਫ੍ਰੰਟ 

ਗੀਤਾ ਜ਼ੈਲਦਾਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ।

ਪਰ ਇੱਥੇ ਉਨ੍ਹਾਂ ਦੇ ਕੁਝ ਕੁ ਹਿੱਟ ਗੀਤਾਂ ਦਾ ਜ਼ਿਕਰ ਕਰਾਂਗੇ ਜਿਸ ‘ਚ ਕਣੀਆਂ ‘ਚ ਮੈਂ ਭਿੱਜ ਗਈ, ਚਿੱਟੇ ਸੂਟ ਤੇ ਦਾਗ ਪੈ ਗਏ, ਚੱਕ ਪਿੰਕ ਸੂਟ ਦਾ ਪੋਂਹਚਾ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ ।

© Copyright Galactic Television & Communications Pvt. Ltd. 2026. All rights reserved.