ਗਿੱਪੀ ਗਰੇਵਾਲ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਵਿਆਹ ਕਰਤਾਰੇ ਦਾ’ ‘ਚ ਆਉਣਗੇ ਨਜ਼ਰ, ਜਾਣੋ ਕਦੋਂ ਰਿਲੀਜ਼ ਹੋਵੇਗੀ ਫ਼ਿਲਮ

ਗਿੱਪੀ ਗਰੇਵਾਲ ਜਲਦ ਹੀ ਆਪਣੀ ਫ਼ਿਲਮ ‘ਵਿਆਹ ਕਰਤਾਰੇ ਦਾ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨਿਮਰਤ ਖਹਿਰਾ ਨਜ਼ਰ ਆਉਣਗੇ । ਇਸ ਤੋਂ ਇਲਾਵਾ ਗੁਰਪ੍ਰੀਤ ਘੁੱਗੀ,ਬੀ ਐਨ ਸ਼ਰਮਾ ਸਣੇ ਕਈ ਕਲਾਕਾਰ ਨਜ਼ਰ ਆਉਣਗੇ ।

By  Shaminder Kaur Kaler January 30th 2026 02:07 PM -- Updated: January 30th 2026 02:10 PM

  ਗਿੱਪੀ ਗਰੇਵਾਲ ਜਲਦ ਹੀ ਆਪਣੀ ਫ਼ਿਲਮ ‘ਵਿਆਹ ਕਰਤਾਰੇ ਦਾ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨਿਮਰਤ ਖਹਿਰਾ ਨਜ਼ਰ ਆਉਣਗੇ । ਇਸ ਤੋਂ ਇਲਾਵਾ ਗੁਰਪ੍ਰੀਤ ਘੁੱਗੀ,ਬੀ ਐਨ ਸ਼ਰਮਾ ਸਣੇ ਕਈ ਕਲਾਕਾਰ ਨਜ਼ਰ ਆਉਣਗੇ । ਫ਼ਿਲਮ ਨੂੰ ਸਮੀਪ ਕੰਗ ਦੇ ਵੱਲੋਂ ਡਾਇਰੈਕਟ ਕੀਤਾ ਗਿਆ ਹੈ।ਇਹ ਫ਼ਿਲਮ ੨੭ ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ‘ਚ ਨਿਮਰਤ ਅਤੇ ਗਿੱਪੀ ਗਰੇਵਾਲ ਦੀ ਜੋੜੀ ਪਹਿਲੀ ਵਾਰ ਇੱਕਠਿਆਂ ਨਜ਼ਰ ਆਏਗੀ ।ਇਸ ਜੋੜੀ ਨੂੰ ਪਹਿਲੀ ਵਾਰ ਸਕ੍ਰੀਨ ਤੇ ਵੇਖਣ ਦੇ ਲਈ ਦਰਸ਼ਕ ਵੀ ਐਕਸਾਈਟਿਡ ਹਨ। 


ਗਿੱਪੀ ਗਰੇਵਾਲ ਦਾ ਵਰਕ ਫ੍ਰੰਟ 

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ। ਜਿਸ ਤੋਂ ਬਾਅਦ ਉਹਨਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਗਿਆ ।ਹੁਣ ਤੱਕ ਗਿੱਪੀ ਗਰੇਵਾਲ ‘ਅਰਦਾਸ’ ‘ਅਰਦਾਸ ਕਰਾਂ’, ‘ਮਾਂ’, ‘ਕੈਰੀ ਆਨ ਜੱਟਾ’ ਵਰਗੀਆਂ ਬਿਹਤਰੀਨ ਫ਼ਿਲਮਾਂ ਬਣਾ ਚੁੱਕੇ ਹਨ।


ਨਿਮਰਤ ਖਹਿਰਾ ਦਾ ਵਰਕ ਫ੍ਰੰਟ 

ਨਿਮਰਤ ਖਹਿਰਾ ਨੇ ਵੀ ਗਾਇਕੀ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਬਾਅਦ ‘ਚ ਉਨ੍ਹਾਂ  ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ।ਦਿਲਜੀਤ ਦੋਸਾਂਝ ਦੇ ਨਾਲ ਉਨ੍ਹਾਂ ਦੀ ਜੋੜੀ ਫ਼ਿਲਮ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਉਨ੍ਹਾਂ ਨੇ ਅਫਸਰ,ਸੌਕਣ ਸੌਂਕਣੇ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕਰਕੇ ਦਰਸ਼ਕਾਂ ਦਾ ਦਿਲ ਜਿੱਤਿਆ ।



© Copyright Galactic Television & Communications Pvt. Ltd. 2026. All rights reserved.