ਗਿੱਪੀ ਗਰੇਵਾਲ ਨੇ ਆਪਣੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਕੀਤਾ ਡਾਂਸ, ਵੀਡੀਓ ਕੀਤਾ ਸਾਂਝਾ

ਗਿੱਪੀ ਗਰੇਵਾਲ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ “ਤੁਸੀਂ ਮੇਰਾ ਭਵਿੱਖ ਤੇ ਮੇਰਾ ਵਰਤਮਾਨ ਹੋ”।ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਪਤਨੀ ਦੇ ਲਈ ਪਿਆਰ ਦਾ ਇਜ਼ਹਾਰ ਵੀ ਕੀਤਾ ਹੈ।

By  Shaminder Kaur Kaler January 21st 2026 06:18 PM

ਗਿੱਪੀ ਗਰੇਵਾਲ (Gippy Grewal) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਜੰਮ ਕੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ। ਗਿੱਪੀ ਗਰੇਵਾਲ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ “ਤੁਸੀਂ ਮੇਰਾ ਭਵਿੱਖ ਤੇ ਮੇਰਾ ਵਰਤਮਾਨ ਹੋ”।ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਪਤਨੀ ਦੇ ਲਈ ਪਿਆਰ ਦਾ ਇਜ਼ਹਾਰ ਵੀ ਕੀਤਾ ਹੈ।


ਗਿੱਪੀ ਗਰੇਵਾਲ ਦਾ ਵਰਕ ਫ੍ਰੰਟ

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਉਨ੍ਹਾਂ ਦੀਆਂ ਫ਼ਿਲਮਾਂ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ।


ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ਤੇ ਬਤੌਰ ਪ੍ਰੋਡਿਊਸਰ ਵੀ ਉਨ੍ਹਾਂ ਨੇ ਕਈ ਫ਼ਿਲਮਾਂ ਬਣਾਈਆਂ ਹਨ ।ਗਿੱਪੀ ਗਰੇਵਾਲ ਨੇ ਗਾਇਕੀ ਦੇ ਖੇਤਰ ‘ਚ ਆਪਣੀ ਪਛਾਣ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਅਤੇ ਵਿਦੇਸ਼ ‘ਚ ਜਾ ਕੇ ਸ਼ਿਫਟਾਂ ‘ਚ ਕੰਮ ਕੀਤਾ ਅਤੇ ਉਨ੍ਹਾਂ ਦੇ ਇਸ ਸੰਘਰਸ਼ ‘ਚ ਉਨ੍ਹਾਂ ਦੀ ਪਤਨੀ ਨੇ ਵੀ ਪੂਰਾ ਸਹਿਯੋਗ ਦਿੱਤਾ । 

© Copyright Galactic Television & Communications Pvt. Ltd. 2026. All rights reserved.