ਗਿੱਪੀ ਗਰੇਵਾਲ ਆਪਣੇ ਸਭ ਤੋਂ ਛੋਟੇ ਬੇਟੇ ਗੁਰਬਾਜ਼ ਗਰੇਵਾਲ ਦੇ ਨਾਲ ਮਸਤੀ ਕਰਦੇ ਆਏ ਨਜ਼ਰ, ਵੇਖੋ ਵੀਡੀਓ

ਗਿੱਪੀ ਗਰੇਵਾਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਰੁੱਝੇ ਹੋਏ ਸ਼ੈਡਿਊਲ ਚੋਂ ਮਸਤੀ ਦੇ ਲਈ ਕੁਝ ਸਮਾਂ ਕੱਢ ਹੀ ਲੈਂਦੇ ਹਨ। ਹੁਣ ਉਨ੍ਹਾਂ ਨੇ ਆਪਣੇ ਬੇਟੇ ਗੁਰਬਾਜ਼ ਗਰੇਵਾਲ ਦੇ ਨਾਲ ਇੱਕ ਮਸਤੀ ਭਰਿਆ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਦੋਵੇਂ ਪਿਉ ਪੁੱੱਤਰ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ।

By  Shaminder Kaur Kaler April 24th 2026 06:04 PM

ਗਿੱਪੀ ਗਰੇਵਾਲ (Gippy Grewal) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਰੁੱਝੇ ਹੋਏ ਸ਼ੈਡਿਊਲ ਚੋਂ ਮਸਤੀ ਦੇ ਲਈ ਕੁਝ ਸਮਾਂ ਕੱਢ ਹੀ ਲੈਂਦੇ ਹਨ। ਹੁਣ ਉਨ੍ਹਾਂ ਨੇ ਆਪਣੇ ਬੇਟੇ ਗੁਰਬਾਜ਼ ਗਰੇਵਾਲ ਦੇ ਨਾਲ ਇੱਕ ਮਸਤੀ ਭਰਿਆ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਦੋਵੇਂ ਪਿਉ ਪੁੱੱਤਰ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਦੋਵਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।ਫੈਨਸ ਵੀ ਪਿਉ ਪੁੱਤਰ ਦੀ ਇਸ ਜੋੜੀ ਤੇ ਖੂਬ ਪਿਆਰ ਲੁਟਾ ਰਹੇ ਹਨ। 


ਗਿੱਪੀ ਗਰੇਵਾਲ ਦੇ ਹਨ ਤਿੰਨ ਪੁੱਤਰ 

ਗਿੱਪੀ ਗਰੇਵਾਲ ਦੇ ਤਿੰਨ ਪੁੱਤਰ ਹਨ। ਜਿਸ ‘ਚ ਸਭ ਤੋਂ ਵੱਡਾ ਏਕਮ ਗਰੇਵਾਲ ਹੈ, ਦੂਜੇ ਦਾ ਨਾਂਅ ਛਿੰਦਾ ਗਰੇਵਾਲ ਹੈ ਤੇ ਸਭ ਤੋਂ ਛੋਟੇ ਬੇਟੇ ਦਾ ਨਾਂਅ ਗੁਰਬਾਜ਼ ਗਰੇਵਾਲ ਹੈ।ਗਿੱਪੀ ਗਰੇਵਾਲ ਦਾ ਸਭ ਤੋਂ ਵੱਡਾ ਪੁੱਤਰ ਡਾਇਰੈਕਸ਼ਨ ਤੇ ਅਦਾਕਾਰੀ ਦੇ ਖੇਤਰ ‘ਚ ਸਰਗਰਮ ਹਨ। ਜਦੋਂਕਿ ਸ਼ਿੰਦਾ ਗਰੇਵਾਲ ਪੜ੍ਹਾਈ ਦੇ ਨਾਲ-ਨਾਲ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕਿਆ ਹੈ।


ਗਿੱਪੀ ਗਰੇਵਾਲ ਦਾ ਵਰਕ ਫ੍ਰੰਟ 

ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਸਰਾਹਿਆ ਗਿਆ। ਉਹ ਅਰਦਾਸ, ਅਰਦਾਸ ਕਰਾਂ, ਮਾਂ ਵਰਗੀਆਂ ਬਿਹਤਰੀਨ ਫ਼ਿਲਮਾਂ ਬਣਾ ਚੁੱਕੇ ਹਨ। 

© Copyright Galactic Television & Communications Pvt. Ltd. 2026. All rights reserved.