ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਗਰੇਵਾਲ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਫੈਨਸ ਵੀ ਲੁਟਾ ਰਹੇ ਪਿਆਰ
ਗਿੱਪੀ ਗਰੇਵਾਲ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਆਪਣੇ ਅਪਕਮਿੰਗ ਪ੍ਰੋਜੈਕਟਸ ਦੇ ਬਾਰੇ ਵੀ ਫੈਨਸ ਦੇ ਨਾਲ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ।
ਗਿੱਪੀ ਗਰੇਵਾਲ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਆਪਣੇ ਅਪਕਮਿੰਗ ਪ੍ਰੋਜੈਕਟਸ ਦੇ ਬਾਰੇ ਵੀ ਫੈਨਸ ਦੇ ਨਾਲ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਤਨੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ।
_1c40a22c6adecb24ef29ecd92e84ab0a_1280X720.webp)
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰ ਪਤਨੀ ਦੇ ਨਾਲ ਰੋਮਾਂਟਿਕ ਹੁੰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਿੱਪੀ ਗਰੇਵਾਲ ਨੇ ਕੈਰੀ ਆਨ ਜੱਟਾ-੪ ਨੂੰ ਭਰਵਾਂ ਹੁੰਗਾਰਾ ਦੇਣ ਦੇ ਲਈ ਫੈਨਸ ਦਾ ਸ਼ੁਕਰੀਆ ਅਦਾ ਕੀਤਾ ਹੈ।

ਪਤਨੀ ਨੂੰ ਮੰਨਦੇ ਹਨ ਲੱਕੀ ਚਾਰਮ
ਗਿੱਪੀ ਗਰੇਵਾਲ ਆਪਣੀ ਪਤਨੀ ਰਵਨੀਤ ਗਰੇਵਾਲ ਨੂੰ ਆਪਣਾ ਲੱਕੀ ਚਾਰਮ ਮੰਨਦੇ ਹਨ ।ਕਿਉਂਕਿ ਰਵਨੀਤ ਗਰੇਵਾਲ ਦੇ ਉਨ੍ਹਾਂ ਦੀ ਜ਼ਿੰਦਗੀ ‘ਚ ਆਉਣ ਤੋਂ ਬਾਅਦ ਹੀ ਗਾਇਕ ਕਾਮਯਾਬੀ ਦੀਆਂ ਪੌੜੀਆਂ ਚੜਿਆ ਸੀ।
ਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ।ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਜਿਸ ‘ਚ ਮਾਂ, ਅਕਾਲ, ਕੈਰੀ ਆਨ ਜੱਟਾ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ।