ਗਿੱਪੀ ਗਰੇਵਾਲ ਆਪਣੇ ਪਰਿਵਾਰ ਦੇ ਨਾਲ ਮਸਤੀ ਕਰਦੇ ਆਏ ਨਜ਼ਰ, ਬੱਚਿਆਂ ਨਾਲ ਖੇਡੇ ਬੰਟੇ
ਗਿੱਪੀ ਗਰੇਵਾਲ ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ਤੇ ਗਾਇਕ ਨੇ ਇੱਕ ਸ਼ਾਨਦਾਰ ਪਾਰਟੀ ਰੱਖੀ ਸੀ ।ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਸ਼ਾਮਿਲ ਹੋਏ ਸਨ । ਸ਼ਹਿਨਾਜ਼ ਗਿੱਲ, ਪ੍ਰਿੰਸ ਕੰਵਲਜੀਤ ਸਿੰਘ ਸਣੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ।
ਗਿੱਪੀ ਗਰੇਵਾਲ (Gippy Grewal) ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ਤੇ ਗਾਇਕ ਨੇ ਇੱਕ ਸ਼ਾਨਦਾਰ ਪਾਰਟੀ ਰੱਖੀ ਸੀ ।ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਸ਼ਾਮਿਲ ਹੋਏ ਸਨ । ਸ਼ਹਿਨਾਜ਼ ਗਿੱਲ, ਪ੍ਰਿੰਸ ਕੰਵਲਜੀਤ ਸਿੰਘ ਸਣੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ । ਇਸ ਬਰਥਡੇ ਪਾਰਟੀ ‘ਚ ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਨੇ ਵੀ ਖੂਬ ਡਾਂਸ ਕੀਤਾ । ਇਸ ਦੇ ਨਾਲ ਹੀ ਸ਼ਹਿਨਾਜ਼ ਗਿੱਲ ਨੇ ਵੀ ਡਾਂਸ ਦੇ ਨਾਲ ਨਾਲ ਬਰਥਡੇ ਪਾਰਟੀ ‘ਚ ਖੂਬ ਮਸਤੀ ਕੀਤੀ ।

ਗਿੱਪੀ ਗਰੇਵਾਲ ਨੇ ਪਰਿਵਾਰ ਨਾਲ ਕੀਤੀ ਮਸਤੀ
ਇਸ ਤੋਂ ਇਲਾਵਾ ਗਿੱਪੀ ਗਰੇਵਾਲ ਨੇ ਆਪਣੇ ਪਰਿਵਾਰ ਦੇ ਨਾਲ ਖੂਬ ਮਸਤੀ ਕੀਤੀ । ਜਿਸ ਦੇ ਕਈ ਵੀਡੀਓਜ਼ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੇ ਕੀਤੇ ਹਨ । ਇਨ੍ਹਾਂ ਵਿੱਚੋਂ ਇੱਕ ਵੀਡੀਓ ਅਜਿਹਾ ਵੀ ਹੈ, ਜਿਸ ‘ਚ ਗਿੱਪੀ ਗਰੇਵਾਲ ਆਪਣੇ ਬੱਚਿਆਂ ਦੇ ਨਾਲ ਬੰਟੇ ਖੇਡਦੇ ਹੋਏ ਨਜ਼ਰ ਆ ਰਹੇ ਹਨ । ਇਹ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ
ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹਨਾਂ ਨੇ ਰਵਨੀਤ ਗਰੇਵਾਲ ਦੇ ਨਾਲ ਵਿਆਹ ਕਰਵਾਇਆ ਹੈ। ਜਿਸ ਤੋਂ ਉਨ੍ਹਾਂ ਦੇ ਤਿੰਨ ਪੁੱਤਰ, ਏਕਮ, ਸ਼ਿੰਦਾ ਤੇ ਗੁਰਬਾਜ਼ ਗਰੇਵਾਲ ਹਨ । ਤਿੰਨਾਂ ਪੁੱਤਰਾਂ ਚੋਂ ਛੋਟਾ ਸ਼ਿੰਦਾ ਗਰੇਵਾਲ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲਦਾ ਹੋਇਆ ਪੜ੍ਹਾਈ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਿਹਾ ਹੈ। ਜਦੋਂਕਿ ਏਕਮ ਗਰੇਵਾਲ ਦੀ ਜਲਦ ਹੀ ਫ਼ਿਲਮ ‘ਡੈਡ ਐਂਡ’ ਰਿਲੀਜ਼ ਹੋਣ ਵਾਲੀ ਹੈ। ਇਸ ਦਾ ਟੀਜ਼ਰ ਵੀ ਗਾਇਕ ਨੇ ਬੀਤੇ ਦਿਨੀਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਸੀ ।