ਗਿੱਪੀ ਗਰੇਵਾਲ ਦਾ ਆਪਣੀ ਪਤਨੀ ਦੇ ਨਾਲ ਰੋਮਾਂਟਿਕ ਵੀਡੀਓ ਆਇਆ ਸਾਹਮਣੇ, ਫੈਨਸ ਨੇ ਵੀ ਦਿੱਤੇ ਰਿਐਕਸ਼ਨ
ਗਿੱਪੀ ਗਰੇਵਾਲ ਅਕਸਰ ਆਪਣੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਰੋਮਾਂਟਿਕ ਵੀਡੀਓ ਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਦਾ ਪਤਨੀ ਦੇ ਨਾਲ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਰੋਮਾਂਟਿਕ ਹੁੰਦੇ ਹੋਏ ਨਜ਼ਰ ਆ ਰਹੇ ਹਨ।
ਗਿੱਪੀ ਗਰੇਵਾਲ (Gippy Grewal) ਅਕਸਰ ਆਪਣੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਰੋਮਾਂਟਿਕ ਵੀਡੀਓ ਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਦਾ ਪਤਨੀ ਦੇ ਨਾਲ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਰੋਮਾਂਟਿਕ ਹੁੰਦੇ ਹੋਏ ਨਜ਼ਰ ਆ ਰਹੇ ਹਨ।ਸੋਸ਼ਲ ਮੀਡੀਆ ਤੇ ਫੈਨਸ ਵੀ ਇਸ ਵੀਡੀਓ ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਗਿੱਪੀ ਗਰੇਵਾਲ ਪਤਨੀ ਨੂੰ ਮੰਨਦੇ ਨੇ ਲੱਕੀ ਚਾਰਮ
ਗਿੱਪੀ ਗਰੇਵਾਲ ਆਪਣੀ ਪਤਨੀ ਨੂੰ ਲੱਕੀ ਚਾਰਮ ਮੰਨਦੇ ਹਨ। ਕਿਉਂਕਿ ਜਦੋਂ ਤੋਂ ਉਨ੍ਹਾਂ ਦੀ ਪਤਨੀ ਉਨ੍ਹਾਂ ਦੀ ਜ਼ਿੰਦਗੀ ‘ਚ ਆਈ ਹੈ, ਉਦੋਂ ਤੋਂ ਹੀ ਕਾਮਯਾਬੀ ਦੀਆਂ ਪੌੜੀਆਂ ਚੜ੍ਹਨ ਲੱਗੇ ਸਨ ।ਵਿਆਹ ਤੋਂ ਬਾਅਦ ਹੀ ਗਿੱਪੀ ਗਰੇਵਾਲ ਨੂੰ ਸ਼ੌਹਰਤ ਮਿਲੀ ਹੈ । ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਜੋੜੀਆਂ ਚੋਂ ਇੱਕ ਹੈ।
ਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਤੇ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਆਉਣ ਵਾਲੇ ਦਿਨਾਂ ‘ਚ ਗਿੱਪੀ ਗਰੇਵਾਲ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ ।