ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ 4’ ਅਗਲੇ ਸਾਲ ਹੋਵੇਗੀ ਰਿਲੀਜ਼
ਗਿੱਪੀ ਗਰੇਵਾਲ ਨੇ ਆਪਣੀ ਫ਼ਿਲਮ ‘ਕੈਰੀ ਆਨ ਜੱਟਾ’ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ਿਲਮ 2026 ‘ਚ ਰਿਲੀਜ਼ ਹੋਵੇਗੀ । ਫ਼ਿਲਮ ਨੂੰ ਲੈ ਕੇ ਜਿੱਥੇ ਅਦਾਕਾਰ ਗਿੱਪੀ ਗਰੇਵਾਲ ਐਕਸਾਈਟਡ ਹਨ, ਉੱਥੇ ਹੀ ਫੈਨਸ ਵੀ ਬੇਸਬਰੀ ਦੇ ਨਾਲ ਫ਼ਿਲਮ ਦੀ ਉਡੀਕ ਕਰ ਰਹੇ ਹਨ।
ਗਿੱਪੀ ਗਰੇਵਾਲ (Gippy Grewal) ਇੱਕ ਵਾਰ ਮੁੜ ਤੋਂ ਦਰਸ਼ਕਾਂ ‘ਚ ਆਪਣੀ ਨਵੀਂ ਫ਼ਿਲਮ ਦੇ ‘ਕੈਰੀ ਆਨ ਜੱਟਾ 4’ ਦੇ ਰਾਹੀਂ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਜਿਸ ਦਾ ਐਲਾਨ ਉਨ੍ਹਾਂ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ ਤੇ ਕੀਤਾ ਹੈ। ਇਸ ਫ਼ਿਲਮ ‘ਚ ਉਨ੍ਹਾਂ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਪੁਖਰਾਜ ਭੱਲਾ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ । ਇਹ ਫ਼ਿਲਮ ਅਗਲੇ ਸਾਲ ਯਾਨੀ ਕਿ ਛੱਬੀ ਜੂਨ 2026 ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ ।
ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ ਅਗਲੇ ਸਾਲ ਹੋਵੇਗੀ ਰਿਲੀਜ਼
ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਗਰੇਵਾਲ ਪ੍ਰੋਡਿਊਸ ਕਰ ਰਹੇ ਹਨ ਜਦੋਂਕਿ ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਦਰਸ਼ਕ ਵੀ ਬੇਸਬਰੀ ਦੇ ਨਾਲ ਇਸ ਫ਼ਿਲਮ ਦੀ ਉਡੀਕ ਕਰ ਰਹੇ ਹਨ । ਇਸ ਤੋਂ ਪਹਿਲਾਂ ਵੀ ਗਿੱਪੀ ਗਰੇਵਾਲ ਦੀ ਫ਼ਿਲਮ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।
ਗਿੱਪੀ ਗਰੇਵਾਲ ਦਾ ਵਰਕ ਫਰੰਟ
ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਹਨਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਸਰਾਹਿਆ ਗਿਆ । ਉਨ੍ਹਾਂ ਨੇ ਅਰਦਾਸ, ਅਰਦਾਸ ਕਰਾਂ, ਮਾਂ ਸਣੇ ਕਈ ਬਿਹਤਰੀਨ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ ।ਇਸ ਤੋਂ ਇਲਾਵਾ ਜਲਦ ਹੀ ਉਹ ਬਾਲੀਵੁੱਡ ਅਦਾਕਾਰ ਸੰਜੇ ਦੱਤ ਦੇ ਨਾਲ ਵੀ ਫ਼ਿਲਮ ‘ਚ ਨਜ਼ਰ ਆਉਣਗੇ ।