ਗੁਣਤਾਜ ਦੰਦੀਵਾਲ ਦਾ ਹੋਇਆ ਵਿਆਹ, ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ

ਪੰਜਾਬੀ ਇੰਡਸਟਰੀ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਇੱਕ ਤੋਂ ਬਾਅਦ ਇੱਕ ਪੰਜਾਬੀ ਸਿਤਾਰੇ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ । ਪਿਛਲੇ ਕਈ ਦਿਨਾਂ ਤੋਂ ਗਾਇਕ ਗੁਣਤਾਜ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਅਤੇ ਹੁਣ ਗੁਣਤਾਜ ਦੰਦੀਵਾਲ ਦਾ ਵਿਆਹ ਹੋ ਗਿਆ ਹੈ।

By  Shaminder Kaur Kaler February 5th 2026 02:42 PM

ਪੰਜਾਬੀ ਇੰਡਸਟਰੀ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਇੱਕ ਤੋਂ ਬਾਅਦ ਇੱਕ ਪੰਜਾਬੀ ਸਿਤਾਰੇ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ । ਪਿਛਲੇ ਕਈ ਦਿਨਾਂ ਤੋਂ ਗਾਇਕ ਗੁਣਤਾਜ (Guntaj Dandiwal) ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਅਤੇ ਹੁਣ ਗੁਣਤਾਜ ਦੰਦੀਵਾਲ ਦਾ ਵਿਆਹ ਹੋ ਗਿਆ ਹੈ। ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੀ ਪਤਨੀ ਦੇ ਨਾਲ ਬਹੁਤ ਹੀ ਖੁਸ਼ ਨਜ਼ਰ ਆ ਰਿਹਾ ਹੈ ।


ਇਸ ਵਿਆਹ ‘ਚ ਕਈ ਸਿਤਾਰਿਆਂ ਨੇ ਪਰਫਾਰਮ ਕੀਤਾ ਅਤੇ ਨਵ-ਵਿਆਹੀ ਜੋੜੀ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ। ਗੁਣਤਾਜ ਦੇ ਵਿਆਹ ਦੀਆਂ ਤਿਆਰੀਆਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਸਨ । ਜਿਸ ਤੋਂ ਬਾਅਦ ਬੀਤੇ ਦਿਨ ਉਸ ਨੇ ਧੰਨ ਕੌਰ ਦੇ ਨਾਲ ਲਾਵਾਂ ਲਈਆਂ । ਜਿਸ ਤੋਂ ਬਾਅਦ ਗਾਇਕ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦੇ ਲਈ ਵਧਾਈਆਂ ਮਿਲ ਰਹੀਆਂ ਹਨ ।

 

ਗੁਣਤਾਜ ਦੰਦੀਵਾਲ ਦਾ ਵਰਕ ਫ੍ਰੰਟ 

ਗੁਣਤਾਜ ਦੰਦੀਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਲਾਟ,ਬੁਲਾਉਣਾ ਛੱਡ ਤਾ, ਪਰਖ ਕੇ ਸਣੇ ਕਈ ਹਿੱਟ ਗੀਤ ਗਾ ਚੁੱਕੇ ਹਨ । 


© Copyright Galactic Television & Communications Pvt. Ltd. 2026. All rights reserved.