ਗੁਰਦਾਸ ਮਾਨ ਨੇ ਆਪਣੀ ਪਤਨੀ ਦੇ ਨਾਲ ਸਮਾਗਮ ‘ਚ ਕੀਤੀ ਸ਼ਿਰਕਤ, ਵੀਡੀਓ ਆਇਆ ਸਾਹਮਣੇ

ਗੁਰਦਾਸ ਮਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਗਾਇਕ ਆਪਣੀ ਪਤਨੀ ਦੇ ਨਾਲ ਕਿਸੇ ਸਮਾਗਮ ‘ਚ ਸ਼ਿਰਕਤ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਸਮਾਗਮ ‘ਚ ਹੋਰ ਵੀ ਕਈ ਅਭਿਨੇਤਰੀਆਂ ਨਜ਼ਰ ਆ ਰਹੀਆਂ ਹਨ ਅਤੇ ਗੁਰਦਾਸ ਮਾਨ ਦੇ ਨਾਲ ਤਸਵੀਰਾਂ ਕਲਿੱਕ ਕਰਵਾਉਂਦੇ ਹੋਏ ਨਜ਼ਰ ਆ ਰਹੀਆਂ ਹਨ।

By  Shaminder Kaur Kaler June 15th 2026 11:32 AM

ਗੁਰਦਾਸ ਮਾਨ (Gurdas Maan) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਗਾਇਕ ਆਪਣੀ ਪਤਨੀ ਦੇ ਨਾਲ ਕਿਸੇ ਸਮਾਗਮ ‘ਚ ਸ਼ਿਰਕਤ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਸਮਾਗਮ ‘ਚ ਹੋਰ ਵੀ ਕਈ ਅਭਿਨੇਤਰੀਆਂ ਨਜ਼ਰ ਆ ਰਹੀਆਂ ਹਨ ਅਤੇ ਗੁਰਦਾਸ ਮਾਨ ਦੇ ਨਾਲ ਤਸਵੀਰਾਂ ਕਲਿੱਕ ਕਰਵਾਉਂਦੇ ਹੋਏ ਨਜ਼ਰ ਆ ਰਹੀਆਂ ਹਨ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ। 


 ਗੁਰਦਾਸ ਮਾਨ ਦਾ ਵਰਕ ਫ੍ਰੰਟ 

  ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਆਪਣੇ ਗੀਤਾਂ ‘ਚ ਹਮੇਸ਼ਾ ਹੀ ਸਮਾਜ ਨੂੰ ਸੇਧ ਦੇਣ ਦੀ ਕੋਸ਼ਿਸ਼ ਕੀਤੀ ਹੈ।


ਭਾਵੇਂ ਉਹ ਮਿਹਨਤ ਮਸ਼ੱਕਤ ਨੂੰ ਲੈ ਕੇ ਉਨ੍ਹਾਂ ਦਾ ਗੀਤ ‘ਭਾਵੇਂ ਬੂਟ ਪਾਲਸ਼ਾਂ ਕਰੀਏ’ ਹੋਵੇ ।ਰੋਟੀ ਦੀ ਅਹਿਮੀਤ ਨੂੰ ਦਰਸਾਉਂਦਾ ਗੀਤ ਰੋਟੀ ਹੋਵੇ ਜਾਂ ਫਿਰ ਆਪਣੇ ਦੇਸ਼ ਪ੍ਰਤੀ ਪ੍ਰੇਮ ਨੂੰ ਦਰਸਾਉਂਦਾ ਗੀਤ ਲੱਖ ਪ੍ਰਦੇਸੀ ਹੋਈਏ ਆਪਣਾ ਮੁਲਕ ਨਹੀਂ ਭੰਡੀਦਾ ਹੋਵੇ ਹਰ ਗੀਤ ‘ਚ ਉਨ੍ਹਾਂ ਨੇ ਫੈਨਸ ਨੂੰ ਕੋਈ ਨਾ ਕੋਈ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ। 

© Copyright Galactic Television & Communications Pvt. Ltd. 2026. All rights reserved.