ਗੁਰਦਾਸ ਮਾਨ ਨੇ ਲੋਹੜੀ ਦੇ ਤਿਉਹਾਰ ਦੀ ਦਿੱਤੀ ਵਧਾਈ

ਲੋਹੜੀ ਦਾ ਤਿਉਹਾਰ ਪੰਜਾਬ ਭਰ ‘ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਸੈਲੀਬ੍ਰੇਟੀਜ਼ ਨੇ ਵੀ ਵਧਾਈ ਦਿੱਤੀ ਹੈ । ਪੰਜਾਬੀ ਗਾਇਕ ਗੁਰਦਾਸ ਮਾਨ ਨੇ ਵੀ ਦੇਸ਼ ਦੁਨੀਆ ‘ਚ ਵੱਸਦੇ ਪੰਜਾਬੀਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਹਨ ।

By  Shaminder Kaur Kaler January 13th 2026 11:53 AM

ਲੋਹੜੀ ਦਾ ਤਿਉਹਾਰ ਪੰਜਾਬ ਭਰ ‘ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਸੈਲੀਬ੍ਰੇਟੀਜ਼ ਨੇ ਵੀ ਵਧਾਈ ਦਿੱਤੀ ਹੈ । ਪੰਜਾਬੀ ਗਾਇਕ ਗੁਰਦਾਸ ਮਾਨ (Gurdas Maan) ਨੇ ਵੀ ਦੇਸ਼ ਦੁਨੀਆ ‘ਚ ਵੱਸਦੇ ਪੰਜਾਬੀਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਹਨ । ਇਸ ਮੌਕੇ ‘ਤੇ ਫੈਨਸ ਵੀ ਨੇ ਵੀ ਉਨ੍ਹਾਂ ਦੀਆਂ ਵਧਾਈਆਂ ਕਬੂਲ ਕੀਤੀਆਂ ਹਨ। ਫੈਨਸ ਵੀ ਗਾਇਕ ਦੇ ਇਸ ਵੀਡੀਓ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆਏ ਹਨ ।


 ਦੇਸ਼ ਭਰ ‘ਚ ਲੋਹੜੀ ਦੀ ਰੌਣਕ 

ਲੋਹੜੀ ਦੇ ਤਿਉਹਾਰ ਦੀਆਂ ਦੇਸ਼ ਭਰ ‘ਚ ਰੌਣਕਾਂ ਹਨ । ਖ਼ਾਸ ਕਰਕੇ ਪੰਜਾਬ ‘ਚ ਇਸ ਤਿਉਹਾਰ ਦੀਆਂ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਵੱਲੋਂ ਵੱਡੇ ਪੱਧਰ ‘ਤੇ ਜਸ਼ਨ ਮਨਾਇਆ ਜਾ ਰਿਹਾ ਹੈ। ਇਹ ਤਿਉਹਾਰ ਤੇ ਪੰਜਾਬ ਦੇ ਪਿੰਡਾਂ ‘ਚ ਛੋਟੇ ਛੋਟੇ ਬੱਚੇ ਲੋਹੜੀ ਮੰਗਦੇ ਹਨ ਅਤੇ ਘਰ ਘਰ ਜਾ ਕੇ ਲੋਹੜੀ ਦੇ ਗੀਤ ਗਾਉਂਦੇ ਹਨ ਅਤੇ ਲੋਕਾਂ ਤੋਂ ਲੋਹੜੀ ਮੰਗਦੇ ਹਨ ।


ਇਸ ਤਿਉਹਾਰ ਦੇ ਮੌਕੇ ‘ਤੇ ਉਨ੍ਹਾਂ ਘਰ ‘ਚ ਵੱਡੇ ਜਸ਼ਨ ਦਾ ਆਯੋਜਨ ਹੁੰਦਾ ਹੈ । ਜਿਨ੍ਹਾਂ ਦੇ ਘਰ ਕੋਈ ਬੱਚਾ ਪੈਦਾ ਹੁੰਦਾ ਹੈ ਜਾਂ ਫਿਰ ਮੁੰਡੇ ਦਾ ਵਿਆਹ ਹੋਇਆ ਹੋਵੇ। ਉਸ ਘਰ ‘ਚ ਰਾਤ ਵੇਲੇ ਭੁੱਗਾ ਬਾਲਿਆ ਜਾਂਦਾ ਹੈ ਅਤੇ ਰਿਸ਼ਤੇਦਾਰ ਅਤੇ ਦੋਸਤ ਮਿੱਤਰ ਉਸ ਘਰ ‘ਚ ਖੂਬ ਰੌਣਕਾਂ ਲਗਾਉਂਦੇ ਹਨ। 

© Copyright Galactic Television & Communications Pvt. Ltd. 2026. All rights reserved.