ਜ਼ਿੰਦਗੀ ਦੀ ਸੱਚਾਈ ਨੂੰ ਬਿਆਨ ਕਰਦੀਆਂ ਗੁਰਦਾਸ ਮਾਨ ਦੀਆਂ ਗੱਲਾਂ, ਵੇਖੋ ਵੀਡੀਓ

ਗੁਰਦਾਸ ਮਾਨ ਇਨ੍ਹੀਂ ਦਿਨੀਂ ਆਪਣੇ ਸ਼ੋਅ ‘ਚ ਰੁੱਝੇ ਹੋਏ ਹਨ । ਉਹ ਆਪਣੇ ਸ਼ੋਅ ਦੇ ਦੌਰਾਨ ਅਕਸਰ ਅਜਿਹੀਆਂ ਗੱਲਾਂ ਨੂੰ ਗੀਤ ਰਾਹੀਂ ਪੇਸ਼ ਕਰਨ ਦੀ ਕੋਸ਼ਿਸ਼ ਕਰਦੇ ਹਨ ।ਜੋ ਕਿਤੇ ਨਾ ਕਿਤੇ ਆਮ ਇਨਸਾਨ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਹੋਈਆਂ ਹੁੰਦੀਆਂ ਹਨ।

By  Shaminder Kaur Kaler May 12th 2026 02:18 PM

ਗੁਰਦਾਸ ਮਾਨ (Gurdas Maan)ਇਨ੍ਹੀਂ ਦਿਨੀਂ ਆਪਣੇ ਸ਼ੋਅ ‘ਚ ਰੁੱਝੇ ਹੋਏ ਹਨ । ਉਹ ਆਪਣੇ ਸ਼ੋਅ ਦੇ ਦੌਰਾਨ ਅਕਸਰ ਅਜਿਹੀਆਂ ਗੱਲਾਂ ਨੂੰ ਗੀਤ ਰਾਹੀਂ ਪੇਸ਼ ਕਰਨ ਦੀ ਕੋਸ਼ਿਸ਼ ਕਰਦੇ ਹਨ ।ਜੋ ਕਿਤੇ ਨਾ ਕਿਤੇ ਆਮ ਇਨਸਾਨ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਹੋਈਆਂ ਹੁੰਦੀਆਂ ਹਨ। ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਜਵਾਨੀ ਤੋਂ ਬੁਢਾਪੇ ਦੇ ਵੱਲ ਜਾਂਦੀ ਹੋਈ ਬਜ਼ੁਰਗ ਅਵਸਥਾ ਦਾ ਜ਼ਿਕਰ ਕਰ ਰਹੇ ਹਨ।


ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। ਇਸ ਵੀਡੀਓ ਨੂੰ ਫੈਨਸ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਨ੍ਹਾਂ ਵੀਡੀਓ ‘ਤੇ ਪਿਆਰ ਦੀ ਵਰਖਾ ਕਰ ਰਹੇ ਹਨ। 


ਗੁਰਦਾਸ ਮਾਨ ਦਾ ਵਰਕ ਫ੍ਰੰਟ 

ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਗੀਤਾਂ ਤੋਂ ਇਲਾਵਾ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਉਹ ਪੰਜਾਬੀ ਦੇ ਨਾਲ-ਨਾਲ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ।

ਗੁਰਦਾਸ ਮਾਨ ਨੇ ਆਪਣੇ ਗੀਤਾਂ ਰਾਹੀਂ ਹਮੇਸ਼ਾ ਹੀ ਸਮਾਜ ਨੂੰ ਸਾਰਥਕ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਭਾਵੇਂ ਉਹ ਬੂਟ ਪਾਲਸ਼ਾਂ ਕਰੀਏ ਹੋਵੇ, ਰੋਟੀ ਹੋਵੇ ਜਾਂ ਫਿਰ ਪੰਜਾਬੀਏ ਰਕਾਨੇ ਮੇਰੇ ਦੇਸ ਦੀਏ ਹੋਵੇ । ਉਨ੍ਹਾਂ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਿਤ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ ਅਤੇ ਲਗਾਤਾਰ ਉਹ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ। 

© Copyright Galactic Television & Communications Pvt. Ltd. 2026. All rights reserved.