ਗੁਰਲੀਨ ਚੋਪੜਾ ਚੁੱਲੇ ‘ਚ ਅੱਗ ਬਾਲਦੀ ਹੋਈ ਆਈ ਨਜ਼ਰ, ਸਹੁਰੇ ਘਰੋਂ ਸਾਂਝੀਆਂ ਕੀਤੀਆਂ ਤਸਵੀਰਾਂ

ਗੁਰਲੀਨ ਚੋਪੜਾ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੀ ਹੈ ਅਤੇ ਸਹੁਰੇ ਘਰ ਤੋਂ ਲਗਾਤਾਰ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰ ਰਹੀ ਹੈ।ਹੁਣ ਅਦਾਕਾਰਾ ਨੇ ਮੁੜ ਤੋਂ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਆਪਣੇ ਘਰ ਦੇ ਕੰਮ ਕਰਦੀ ਹੋਈ ਨਜ਼ਰ ਆ ਰਹੀ ਹੈ।

By  Shaminder Kaur Kaler February 7th 2026 05:00 PM

ਗੁਰਲੀਨ ਚੋਪੜਾ (Gurleen Chopra) ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੀ ਹੈ ਅਤੇ ਸਹੁਰੇ ਘਰ ਤੋਂ ਲਗਾਤਾਰ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰ ਰਹੀ ਹੈ।ਹੁਣ ਅਦਾਕਾਰਾ ਨੇ ਮੁੜ ਤੋਂ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ  ਅਦਾਕਾਰਾ ਆਪਣੇ ਘਰ ਦੇ ਕੰਮ ਕਰਦੀ ਹੋਈ ਨਜ਼ਰ ਆ ਰਹੀ ਹੈ।


ਇੱਕ ਤਸਵੀਰ ‘ਚ ਉਹ ਚੁੱਲ੍ਹੇ ‘ਚ ਅੱਗ ਬਾਲਦੀ ਹੋਈ ਦਿਖਾਈ ਦੇ ਰਹੀ ਹੈ, ਜਦੋਂਕਿ ਦੂਜੀ ਤਸਵੀਰ ‘ਚ ਉਹ ਦੁੱਧ ਵਾਲੀ ਕੈਨੀ ਦੇ ਨਾਲ ਦਿਖਾਈ ਦੇ ਰਹੀ ਹੈ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਵੈਸਟਨ ਲੁੱਕ ‘ਚ ਨਜ਼ਰ ਆ ਰਹੀ ਹੈ ਅਤੇ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ ਅਤੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਮੇਰਾ ਪਿੰਡ’। ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । 

ਦਸੰਬਰ ‘ਚ ਹੋਇਆ ਸੀ ਵਿਆਹ 

ਅਦਾਕਾਰਾ ਗੁਰਲੀਨ ਚੋਪੜਾ ਨੇ ਦਵਿੰਦਰ ਰੰਧਾਵਾ ਦੇ ਨਾਲ ਦਸੰਬਰ ‘ਚ ਵਿਆਹ ਕਰਵਾਇਆ ਹੈ। ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ।ਜਿਸ ‘ਚ ਸਤਵਿੰਦਰ ਬਿੱਟੀ, ਸ਼ਮਸ਼ੇਰ ਸੰਧੂ, ਸਣੇ ਕਈ ਸਿਤਾਰੇ ਸ਼ਾਮਿਲ ਸਨ ।ਕਾਫੀ ਲੰਮੇ ਸਮੇਂ ਤੋਂ ਗੁਰਲੀਨ ਚੋਪੜਾ ਆਪਣੇ ਵਿਆਹ ਦਾ ਇੰਤਜ਼ਾਰ ਕਰ ਰਹੀ ਸੀ ਅਤੇ ਆਖਿਰਕਾਰ ਉਹ ਵਿਆਹ ਦੇ ਬੰਧਨ ‘ਚ ਬੱਝ ਗਈ ।ਗੁਰਲੀਨ ਚੋਪੜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆਏ ।

© Copyright Galactic Television & Communications Pvt. Ltd. 2026. All rights reserved.