ਗੁਰਲੇਜ ਅਖਤਰ ਖੇਤਾਂ ਚੋਂ ਸਾਗ ਤੋੜਦੀ ਹੋਈ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਗੁਰਲੇਜ ਅਖਤਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਅਦਾਕਾਰਾ ਖੇਤਾਂ ਚੋਂ ਸਾਗ ਤੋੜਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ‘ਚ ਕੁਲਵਿੰਦਰ ਕੈਲੀ ਵੀ ਉਨ੍ਹਾਂ ਦੇ ਨਾਲ ਨਜ਼ਰ ਆ ਰਹੇ ਹਨ । ਇਸ ਗੀਤ ਨੂੰ ਉਨ੍ਹਾਂ ਨੇ ਆਪਣੇ ਗੀਤ ‘ਚੱਲ ਦੱਸੀ ਚੱਲ’ ਦੇ ਨਾਲ ਸਾਂਝਾ ਕੀਤਾ ਹੈ।

By  Shaminder Kaur Kaler February 24th 2026 05:07 PM

ਗੁਰਲੇਜ ਅਖਤਰ (Gurlej Akhtar) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਅਦਾਕਾਰਾ ਖੇਤਾਂ ਚੋਂ ਸਾਗ ਤੋੜਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ‘ਚ ਕੁਲਵਿੰਦਰ ਕੈਲੀ ਵੀ ਉਨ੍ਹਾਂ ਦੇ ਨਾਲ ਨਜ਼ਰ ਆ ਰਹੇ ਹਨ । ਇਸ ਗੀਤ ਨੂੰ ਉਨ੍ਹਾਂ ਨੇ ਆਪਣੇ ਗੀਤ ‘ਚੱਲ ਦੱਸੀ ਚੱਲ’ ਦੇ ਨਾਲ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਉਨ੍ਹਾਂ ਦੇ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।


ਇਸ ਵੀਡੀਓ ‘ਤੇ ਰੁਪਿੰਦਰ ਹਾਂਡਾ ਤੇ ਹਰਫ ਚੀਮਾ ਨੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ । ਫੈਨਸ ਦੇ ਵੱਲੋਂ ਵੀ ਇਸ ਵੀਡੀਓ ‘ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ ।ਗੁਰਲੇਜ ਅਖਤਰ ਨੇ ਪੰਜਾਬੀ ਇੰਡਸਟਰੀ ‘ਚ ਪਿਛਲੇ ਕਈ ਸਾਲਾਂ ਤੋਂ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦਾ ਪੂਰਾ ਪਰਿਵਾਰ ਹੀ ਗਾਇਕੀ ਦੇ ਖੇਤਰ ਨੂੰ ਸਮਰਪਿਤ ਹੈ।ਉਨ੍ਹਾਂ ਦੀ ਛੋਟੀ ਭੈਣ ਜੈਸਮੀਨ ਅਖਤਰ ਵੀ ਵਧੀਆ ਗਾਇਕਾ ਹੈ। ਇਸ ਤੋਂ ਇਲਾਵਾ ਗਾਇਕਾ ਦੇ ਪਤੀ ਕੁਲਵਿੰਦਰ ਕੈਲੀ ਵੀ ਵਧੀਆ ਗਾਇਕ ਹਨ । 

ਗੁਰਲੇਜ ਅਖਤਰ ਤੇ ਕੁਲਵਿੰਦਰ ਕੈਲੀ ਦੀ ਮੁਲਾਕਾਤ 

ਗੁਰਲੇਜ ਅਖਤਰ ਤੇ ਕੁਲਵਿੰਦਰ ਕੈਲੀ ਦੀ ਮੁਲਾਕਾਤ ਵਿਦੇਸ਼ ‘ਚ ਇੱਕ ਸ਼ੋਅ ਦੇ ਦੌਰਾਨ ਹੋਈ ਸੀ । ਜਿਸ ਤੋਂ ਬਾਅਦ ਦੋਵਾਂ ਨੇ ਆਪਣੇ ਨੰਬਰ ਐਕਸਚੇਂਜ ਕੀਤੇ ਅਤੇ ਇਸ ਤੋਂ ਬਾਅਦ ਦੋਵਾਂ ਨੇ ਇੱਕ ਦੂਜੇ ਦੇ ਨਾਲ ਗੱਲਬਾਤ ਕਰਨੀ ਸ਼ੁਰੂ ਕੀਤੀ ਅਤੇ ਦੋਵਾਂ ਦੀ ਦੋਸਤੀ ਹੋਈ । ਜੋ ਬਾਅਦ ‘ਚ ਪਿਆਰ ‘ਚ ਤਬਦੀਲ ਹੋਈ ਤੇ ਦੋਵਾਂ ਨੇ ਇੱਕ ਦੂਜੇ ਨੂੰ ਆਪਣਾ ਹਮਸਫ਼ਰ ਬਣਾ ਲਿਆ ।


© Copyright Galactic Television & Communications Pvt. Ltd. 2026. All rights reserved.