ਗੁਰਲੇਜ ਅਖਤਰ ਨੇ ਆਪਣੀ ਧੀ ਦਾ ਕਿਊਟ ਵੀਡੀਓ ਕੀਤਾ ਸਾਂਝਾ
ਗੁਰਲੇਜ ਅਖਤਰ ਦੀ ਧੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ‘ਚ ਗੁਰਲੇਜ ਅਖਤਰ ਦੀ ਧੀ ਨੇ ਫੁਲਕਾਰੀ ਸੂਟ ਪਾਇਆ ਹੋਇਆ ਹੈ ਅਤੇ ਉਨ੍ਹਾਂ ਦੀ ਧੀ ਬਹੁਤ ਹੀ ਪਿਆਰੀ ਲੱਗ ਰਹੀ ਹੈ। ਇਸ ਵੀਡੀਓ ਤੇ ਉਨ੍ਹਾਂ ਨੇ ਵਾਲਾਂ ‘ਚ ਗੁੱਤ ‘ਚ ਪਰਾਂਦਾ ਗੁੰਦਿਆਂ ਹੋਇਆ ਹੈ। ਸੋਸ਼ਲ ਮੀਡੀਆ ਤੇ ਉਨ੍ਹਾਂ ਦਾ ਵੀਡੀਓ ਵਾਇਰਲ ਹੋ ਰਿਹਾ ਹੈ।
ਗੁਰਲੇਜ ਅਖਤਰ (Gurlej Akhtar ) ਦੀ ਧੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ‘ਚ ਗੁਰਲੇਜ ਅਖਤਰ ਦੀ ਧੀ ਨੇ ਫੁਲਕਾਰੀ ਸੂਟ ਪਾਇਆ ਹੋਇਆ ਹੈ ਅਤੇ ਉਨ੍ਹਾਂ ਦੀ ਧੀ ਬਹੁਤ ਹੀ ਪਿਆਰੀ ਲੱਗ ਰਹੀ ਹੈ। ਇਸ ਵੀਡੀਓ ਤੇ ਉਨ੍ਹਾਂ ਨੇ ਵਾਲਾਂ ‘ਚ ਗੁੱਤ ‘ਚ ਪਰਾਂਦਾ ਗੁੰਦਿਆਂ ਹੋਇਆ ਹੈ। ਸੋਸ਼ਲ ਮੀਡੀਆ ਤੇ ਉਨ੍ਹਾਂ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਗੁਰਲੇਜ ਅਖਤਰ ਨੇ ਇਸ ਤੋਂ ਪਹਿਲਾਂ ਵੀ ਆਪਣੀ ਧੀ ਦੇ ਨਾਲ ਇੱਕ ਵੀਡੀਓ ਸਾਂਝੇ ਕੀਤੇ ਹਨ। ਜਿਨ੍ਹਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।

ਗੁਰਲੇਜ ਅਖਤਰ ਦਾ ਵਰਕ ਫ੍ਰੰਟ
ਗੁਰਲੇਜ ਅਖਤਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਵਧੀਆ ਗਾਇਕ ਹਨ । ਇਹ ਜੋੜੀ ਪਿਛਲੇ ਕਈ ਸਾਲਾਂ ਤੋਂ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।
ਗੁਰਲੇਜ ਅਖਤਰ ਦੀ ਨਿੱਜੀ ਜ਼ਿੰਦਗੀ
ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਨੇ ਲਵ ਮੈਰਿਜ ਕਰਵਾਈ ਹੈ। ਇਸ ਲਵ ਮੈਰਿਜ ਤੋਂ ਬਾਅਦ ਦੋਵਾਂ ਦੇ ਘਰ ਦੋ ਬੱਚਿਆਂ ਦਾ ਜਨਮ ਹੋਇਆ ਹੈ ਇੱਕ ਧੀ ਅਤੇ ਇੱਕ ਪੁੱਤਰ । ਉਨ੍ਹਾਂ ਦਾ ਪੁੱੱਤਰ ਤਾਂ ਗਾਇਕੀ ਦੇ ਖੇਤਰ ‘ਚ ਸਰਗਰਮ ਹੈ ਅਤੇ ਮਾਪਿਆਂ ਦੇ ਪਾਏ ਪੂਰਨਿਆਂ ‘ਤੇ ਚੱਲ ਰਹੇ ਹਨ।