ਗੁਰਨਾਮ ਭੁੱਲਰ ਦੇ ਸਾਲੇ ਦਾ ਹੋਇਆ ਵਿਆਹ, ਆਪਣੇ ਸਾਲੇ ਨੂੰ ਕੜਾ ਪਹਿਨਾਉਂਦਾ ਨਜ਼ਰ ਆਇਆ ਗਾਇਕ

ਗੁਰਨਾਮ ਭੁੱਲਰ ਦੇ ਸਾਲੇ ਦਾ ਵਿਆਹ ਹੋਇਆ ਹੈ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਕਿਤੇ ਗੁਰਨਾਮ ਭੁੱਲਰ ਆਪਣੇ ਸਾਲੇ ਦੇ ਵਿਆਹ ‘ਚ ਨੱਚਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਕਿਤੇ ਹੋਰ ਰਸਮਾਂ ਕਰਦਾ ਹੋਇਆਂ ਨਜ਼ਰ ਆ ਰਿਹਾ ਹੈ ।

By  Shaminder Kaur Kaler January 26th 2026 06:00 PM

 ਗੁਰਨਾਮ ਭੁੱਲਰ (Gurnam Bhullar) ਦੇ ਸਾਲੇ ਦਾ ਵਿਆਹ ਹੋਇਆ ਹੈ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਕਿਤੇ ਗੁਰਨਾਮ ਭੁੱਲਰ ਆਪਣੇ ਸਾਲੇ ਦੇ ਵਿਆਹ ‘ਚ ਨੱਚਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਕਿਤੇ ਹੋਰ ਰਸਮਾਂ ਕਰਦਾ ਹੋਇਆਂ ਨਜ਼ਰ ਆ ਰਿਹਾ ਹੈ । ਹੁਣ ਗਾਇਕ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ।


ਜਿਸ ‘ਚ ਉਹ ਆਪਣੇ ਸਾਲੇ ਨੂੰ ਸੋਨੇ ਦਾ ਕੜਾ ਪਹਿਨਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਗੁਰਨਾਮ ਭੁੱਲਰ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਜਿਸ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।

ਗੁਰਨਾਮ ਭੁੱਲਰ ਦਾ ਵਰਕ ਫ੍ਰੰਟ 

ਗੁਰਨਾਮ ਭੁੱਲਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ।ਗੀਤਾਂ ਦੇ ਨਾਲ-ਨਾਲ ਗੁਰਨਾਮ ਭੁੱਲਰ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਜਲਦ ਹੀ ਉਨ੍ਹਾਂ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਰਿਲੀਜ਼ ਹੋਵੇਗੀ। ਇਸ ਫ਼ਿਲਮ ‘ਚ ਉਹ ਰੋਮਾਂਟਿਕ ਕਿਰਦਾਰ ਨਿਭਾ ਰਹੇ ਹਨ।ਇਹ ਫ਼ਿਲਮ ਮਾਰਚ ਮਹੀਨੇ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗੁਰਨਾਮ ਭੁੱਲਰ ਮੈਂ ਵਿਆਹ ਨਹੀਂ ਕਰੌਣਾ ਤੇਰੇਾ ਨਾਲ, ਰੋਜ਼, ਰੋਜ਼ੀ ਤੇ ਗੁਲਾਬ, ਗੁੱਡੀਆਂ ਪਟੋਲੇ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ। 

© Copyright Galactic Television & Communications Pvt. Ltd. 2026. All rights reserved.