ਗੁਰਪ੍ਰੀਤ ਘੁੱਗੀ ਦੇ ਪੁੱਤਰ ਸੁਖਨ ਵੜੈਚ ਦੀ ਫ਼ਿਲਮ 19 ਜੂਨ ਨੂੰ ਹੋਵੇਗੀ ਰਿਲੀਜ਼

ਗੁਰਪ੍ਰੀਤ ਘੁੱਗੀ ਦੇ ਪੁੱਤਰ ਸੁਖਨ ਵੜੈਚ ਦੀ ਫ਼ਿਲਮ ਉੱਨੀ ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫ਼ਿਲਮ ਦੇ ਅਦਾਕਾਰਾਂ ਦੇ ਵੱਲੋਂ ਫ਼ਿਲਮ ਦੀ ਪ੍ਰਮੋਸ਼ਨ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਇਸ ਫ਼ਿਲਮ ਦਾ ਟੀਜ਼ਰ ਜਾਰੀ ਕੀਤਾ ਗਿਆ ਸੀ। ਫ਼ਿਲਮ ‘ਚ ਕਈ ਵੱਡੇ ਕਲਾਕਾਰ ਨਜ਼ਰ ਆਉਣਗੇ ।

By  Shaminder Kaur Kaler August 15th 2026 09:00 AM -- Updated: June 15th 2026 11:33 AM

ਗੁਰਪ੍ਰੀਤ ਘੁੱਗੀ ਦੇ ਪੁੱਤਰ ਸੁਖਨ ਵੜੈਚ ਦੀ ਫ਼ਿਲਮ ਉੱਨੀ ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫ਼ਿਲਮ ਦੇ ਅਦਾਕਾਰਾਂ ਦੇ ਵੱਲੋਂ ਫ਼ਿਲਮ ਦੀ ਪ੍ਰਮੋਸ਼ਨ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਇਸ ਫ਼ਿਲਮ ਦਾ ਟੀਜ਼ਰ ਜਾਰੀ ਕੀਤਾ ਗਿਆ ਸੀ। ਫ਼ਿਲਮ ‘ਚ ਕਈ ਵੱਡੇ ਕਲਾਕਾਰ ਨਜ਼ਰ ਆਉਣਗੇ । ਅਦਾਕਾਰਾ ਨਿਰਮਲ ਰਿਸ਼ੀ, ਗੁਰਪ੍ਰੀਤ ਘੁੱਗੀ, ਦੇਬੀ ਮਖਸੂਸਪੁਰੀ, ਸੁਖਨ ਵੜੈਚ ਤੇ ਉਨ੍ਹਾਂ ਦੇ ਪਿਤਾ ਗੁਰਪ੍ਰੀਤ ਘੁੱਗੀ ਵੀ ਨਜ਼ਰ ਆਉਣਗੇ।

ਇਸ ਖ਼ਿਲਮ ‘ਚ ਹਾਰਬੀ ਸੰਘਾ, ਰਾਜ ਧਾਲੀਵਾਲ ਤੇ ਨਛੱਤਰ ਗਿੱਲ ਵੀ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ।ਇਸ ਫ਼ਿਲਮ ਦਾ ਟੀਜ਼ਰ ਵੀ ਬੀਤੇ ਦਿਨੀਂ ਜਾਰੀ ਕੀਤਾ ਗਿਆ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।

ਦਰਸ਼ਕਾਂ ਦੇ ਇੰਤਜ਼ਾਰ ਦੀਆਂ ਘੜੀਆਂ ਖਤਮ ਹੋਣ ਜਾ ਰਹੀਆਂ ਹਨ ਅਤੇ ਜਲਦ ਹੀ ਇਹ ਫ਼ਿਲਮ ਦਰਸ਼ਕਾਂ ਦੇ ਰੁਬਰੂ ਹੋਵੇਗੀ । ਇਹ ਆਪਣੀ ਤਰ੍ਹਾਂ ਦੀ ਪਹਿਲੀ ਫ਼ਿਲਮ ਹੋਵੇਗੀ ਜਿਸ ‘ਚ ਜ਼ਿੰਦਗੀ ਦੀ ਸੱਚਾਈਆਂ ਨੂੰ ਬਿਆਨ ਕੀਤਾ ਜਾਵੇਗਾ। ਸਭ ਤੋਂ ਦਿਲਚਸਪ ਗੱਲ ਇਹ ਹੈ ਕਿ ਫ਼ਿਲਮ ‘ਚ ਗੁਰਪ੍ਰੀਤ ਘੁੱਗੀ ਵੀ ਏਨੇ ਗੰਭੀਰ ਵਿਸ਼ੇ ‘ਤੇ ਬਣਨ ਵਾਲੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ । 

© Copyright Galactic Television & Communications Pvt. Ltd. 2026. All rights reserved.