ਗੁਰਪ੍ਰੀਤ ਘੁੱਗੀ ਦਾ ਅੱਜ ਹੈ ਜਨਮਦਿਨ, ਜਨਮ ਦਿਨ ‘ਤੇ ਜਾਣੋ ਅਦਾਕਾਰ ਦੇ ਨਾਲ ਜੁੜੀਆਂ ਖ਼ਾਸ ਗੱਲਾਂ
ਗੁਰਪ੍ਰੀਤ ਘੁੱਗੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਅਦਾਕਾਰ ਨੂੰ ਫੈਨਸ ਦੇ ਵੱਲੋਂ ਵੀ ਵਧਾਈ ਦਿੱਤੀ ਜਾ ਰਹੀ ਹੈ। ਅੱਜ ਅਦਾਕਾਰ ਦੇ ਜਨਮ ਦਿਨ ‘ਤੇ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਖ਼ਾਸ ਗੱਲਾਂ ਦੱਸਾਂਗੇ । ਗੁਰਪ੍ਰੀਤ ਘੁੱਗੀ ਦਾ ਜਨਮ 19 ਜੂਨ 1971 ਨੂੰ ਪੰਜਾਬ ਦੇ ਗੁਰਦਾਸਪੁਰ ‘ਚ ਹੋਇਆ ਸੀ।
ਗੁਰਪ੍ਰੀਤ ਘੁੱਗੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਅਦਾਕਾਰ ਨੂੰ ਫੈਨਸ ਦੇ ਵੱਲੋਂ ਵੀ ਵਧਾਈ ਦਿੱਤੀ ਜਾ ਰਹੀ ਹੈ। ਅੱਜ ਅਦਾਕਾਰ ਦੇ ਜਨਮ ਦਿਨ ‘ਤੇ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਖ਼ਾਸ ਗੱਲਾਂ ਦੱਸਾਂਗੇ । ਗੁਰਪ੍ਰੀਤ ਘੁੱਗੀ ਦਾ ਜਨਮ 19 ਜੂਨ 1971 ਨੂੰ ਪੰਜਾਬ ਦੇ ਗੁਰਦਾਸਪੁਰ ‘ਚ ਹੋਇਆ ਸੀ। ਉਨ੍ਹਾਂ ਦਾ ਅਸਲੀ ਨਾਂਅ ਗੁਰਪ੍ਰੀਤ ਸਿੰਘ ਵੜੈਚ ਹੈ।

ਉਨ੍ਹਾਂ ਨੇ ਆਪਣੀ ਮੁੱਢਲੀ ਪੜ੍ਹਾਈ ਗੁਰਦਾਸਪੁਰ ਤੋਂ ਹੀ ਪੂਰੀ ਕੀਤੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਜਲੰਧਰ ਤੇ ਦੋਆਬਾ ਕਾਲਜ ਤੋਂ ਗ੍ਰੈਜੁਏਸ਼ਨ ਦੀ ਡਿਗਰੀ ਪੂਰੀ ਕੀਤੀ । ਗੁਰਪ੍ਰੀਤ ਘੁੱਗੀ ਮਨੋਰੰਜਨ ਦੇ ਖੇਤਰ ‘ਚ ਕਦਮ ਰੱਖਣ ਤੋਂ ਪਹਿਲਾਂ ਨੱਬੇ ਦੇ ਦਹਾਕੇ ਦੇ ਅੱਧ ਵਿਚਾਲੇ ਏਐਸਆਈ ਵੀ ਵਜੋਂ ਵੀ ਨਿਯੁਕਤ ਹੋਏ ਸਨ । ਪਰ ਅਦਾਕਾਰੀ ਦੇ ਪ੍ਰਤੀ ਉਨ੍ਹਾਂ ਦੀ ਦਿਲਚਸਪੀ ਏਨੀਂ ਜ਼ਿਆਦਾ ਸੀ ਕਿ ਉਨ੍ਹਾਂ ਨੇ ਇਹ ਨੌਕਰੀ ਛੱਡ ਦਿੱਤੀ ਅਤੇ ਅਦਾਕਾਰੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ।

ਗੁਰਪ੍ਰੀਤ ਘੁੱਗੀ ਨੇ ਸ਼ੁਰੂਆਤ ‘ਚ ਕੀਤੀ ਕਾਮੇਡੀ
ਗੁਰਪ੍ਰੀਤ ਘੁੱਗੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ‘ਚ ਕਈ ਕਾਮੇਡੀ ਸ਼ੋਅ ਅਤੇ ਸ਼ਾਰਟ ਮੂਵੀ ‘ਚ ਕੰਮ ਕੀਤਾ ਅਤੇ ਆਪਣੀ ਕਾਮੇਡੀ ਦੇ ਨਾਲ ਹਰ ਕਿਸੇ ਦੇ ਢਿੱਡੀਂ ਪੀੜਾਂ ਪਾਈਆਂ।ਉਨ੍ਹਾਂ ਨੇ ਘੁੱਗੀ ਜੰਕਸ਼ਨ, ਘੁੱਗੀ ਛੂ-ਮੰਤਰ ਰਾਹੀਂ ਦਰਸ਼ਕਾਂ ਦੇ ਦਿਲਾਂ ‘ਚ ਵੱਖਰੀ ਛਾਪ ਛੱਡੀ।
_8c50ce8f1a9f0337b7d05543c4b83c50_1280X720.webp)
ਪੰਜਾਬੀ ਫ਼ਿਲਮਾਂ ਦੇ ਨਾਲ-ਨਾਲ ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਅਦਾਕਾਰੀ ਕੀਤੀ ਹੈ। ਜਿਸ ‘ਚ ਸਿੰਘ ਇਜ਼ ਕਿੰਗ, ਖਿਲਾੜੀ ੭੮੬, ਪੰਜਾਬੀ ਫ਼ਿਲਮ ਜੀ ਆਇਆਂ ਨੂੰ, ਯਾਰਾਂ ਨਾਲ ਬਹਾਰਾਂ, ਮਿੱਟੀ ਵਾਜਾਂ ਮਾਰਦੀ ਸਣੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਮਨ ਮੋਹਿਆ।
_4765ae40b57980e5aa703fa48c94f46f_1280X720.webp)
ਨਿੱਜੀ ਜ਼ਿੰਦਗੀ
ਗੁਰਪ੍ਰੀਤ ਘੁੱਗੀ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਹਮਸਫ਼ਰ ਦਾ ਨਾਮ ਕੁਲਜੀਤ ਕੌਰ ਹੈ ਅਤੇ ਉਨ੍ਹਾਂ ਦੇ ਦੋ ਬੱਚੇ ਹਨ ਇੱਕ ਧੀ ਅਤੇ ਇੱਕ ਪੁੱਤਰ। ਪੁੱਤ ਤਾਂ ਪਿਤਾ ਦੇ ਪਾਏ ਪੂਰਨਿਆਂ ‘ਤੇ ਚੱਲਦਾ ਹੋਇਆ ਅਦਾਕਾਰੀ ਦੇ ਖੇਤਰ ‘ਚ ਸਰਗਰਮ ਹੈ ਅਤੇ ਅੱਜ ਉਸ ਦੀ ਪਹਿਲੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਹੋ ਚੁੱਕੀ ਹੈ।