ਹੈਪੀ ਰਾਏਕੋਟੀ ਸਾਗ ਕੱਟਦੇ ਹੋਏ ਆਏ ਨਜ਼ਰ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ
ਪੰਜਾਬ ‘ਚ ਸਰਦੀਆਂ ਦਾ ਮੁੱਖ ਖਾਣਾ ਸਾਗ ਤੇ ਮੱਕੀ ਦੀ ਰੋਟੀ ਬੜੇ ਹੀ ਸ਼ੌਂਕ ਦੇ ਨਾਲ ਖਾਧਾ ਜਾਂਦਾ ਹੈ। ਸਾਗ ਤੇ ਮੱਕੀ ਦੀ ਰੋਟੀ ਹਰ ਪੰਜਾਬੀ ਦੀ ਪਹਿਲੀ ਪਸੰਦ ਹੈ, ਸ਼ਾਇਦ ਹੀ ਪੰਜਾਬ ਦਾ ਕੋਈ ਘਰ ਹੋਵੇਗਾ ਜਿੱਥੇ ਮੱਕੀ ਦੀ ਰੋਟੀ ਤੇ ਸਰੋਂ ਦਾ ਸਾਗ ਨਾ ਬਣਦਾ ਹੋਵੇ ।ਗੀਤਕਾਰ ਤੇ ਗਾਇਕ ਹੈਪੀ ਰਾਏਕੋਟੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ।
ਪੰਜਾਬ ‘ਚ ਸਰਦੀਆਂ ਦਾ ਮੁੱਖ ਖਾਣਾ ਸਾਗ ਤੇ ਮੱਕੀ ਦੀ ਰੋਟੀ ਬੜੇ ਹੀ ਸ਼ੌਂਕ ਦੇ ਨਾਲ ਖਾਧਾ ਜਾਂਦਾ ਹੈ। ਸਾਗ (Saag Te Makki Di Roti) ਤੇ ਮੱਕੀ ਦੀ ਰੋਟੀ ਹਰ ਪੰਜਾਬੀ ਦੀ ਪਹਿਲੀ ਪਸੰਦ ਹੈ, ਸ਼ਾਇਦ ਹੀ ਪੰਜਾਬ ਦਾ ਕੋਈ ਘਰ ਹੋਵੇਗਾ ਜਿੱਥੇ ਮੱਕੀ ਦੀ ਰੋਟੀ ਤੇ ਸਰੋਂ ਦਾ ਸਾਗ ਨਾ ਬਣਦਾ ਹੋਵੇ ।ਗੀਤਕਾਰ ਤੇ ਗਾਇਕ ਹੈਪੀ ਰਾਏਕੋਟੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ।
_c9af0b30f59a5d04a1de59d2397d61da_1280X720.webp)
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹੈਪੀ ਰਾਏਕੋਟੀ ਸਾਗ ਚੀਰਦੇ ਹੋਏ ਨਜ਼ਰ ਆ ਰਹੇ ਹਨ । ਉਹ ਘਰ ਦੀਆਂ ਮਹਿਲਾਵਾਂ ਦੇ ਕੰਮ ‘ਚ ਹੱਥ ਵਟਾਉਂਦੇ ਹੋਏ ਨਜ਼ਰ ਆ ਰਹੇ । ਹੈਪੀ ਰਾਏਕੋਟੀ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਹੈਪੀ ਰਾਏਕੋਟੀ ਦਾ ਵਰਕ ਫ੍ਰੰਟ
ਹੈਪੀ ਰਾਏਕੋਟੀ ਦੇ ਵਰਕ ਫੰ੍ਰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ।ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਨ੍ਹਾਂ ਦੀ ਗਾਇਕੀ ਨੂੰ ਵੀ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਅੱਜ ਕੱਲ੍ਹ ਉਨ੍ਹਾਂ ਦਾ ਗੀਤ ‘ਜਾਨ-ਜਾਨ’ ਟ੍ਰੈਡਿੰਗ ‘ਚ ਚੱਲ ਰਿਹਾ ਹੈ। ਇਸ ਤੋਂ ਇਲਾਵਾ ਵਾਹ ਗੁਰੁ, ਯਾਰਾਂ ਦੀ ਗੱਡੀ, ਅੱਖੀਆਂ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ ।