ਹੈਪੀ ਰਾਏਕੋਟੀ ਨੇ ਆਪਣੇ ਜਨਮ ਦਿਨ ‘ਤੇ ਸਾਂਝੀ ਕੀਤੀ ਤਸਵੀਰ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਹੈਪੀ ਰਾਏਕੋਟੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਉਨ੍ਹਾਂ ਨੇ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ‘ਚ ਉਹ ਆਪਣੇ ਬਰਥਡੇ ਕੇਕ ਦੇ ਨਾਲ ਨਜ਼ਰ ਆ ਰਹੇ ਹਨ।ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਗੀਤਕਾਰ ਹੈਪੀ ਰਾਏਕੋਟੀ ਬਰਥਡੇ ਕੇਕ ਦੇ ਨਾਲ ਨਜ਼ਰ ਆ ਰਹੇ ਹਨ ।

ਹੈਪੀ ਰਾਏਕੋਟੀ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਰਹੇ ਹਨ ।ਉਨ੍ਹਾਂ ਨੇ ਬਤੌਰ ਗੀਤਕਾਰ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਗੀਤ ਵੀ ਆਪਣੀ ਆਵਾਜ਼ ‘ਚ ਕੱਢੇ ਅਤੇ ਉਨ੍ਹਾਂ ਦੀ ਗੀਤਕਾਰੀ ਦੇ ਨਾਲ ਨਾਲ ਗਾਇਕੀ ਨੂੰ ਵੀ ਮਕਬੂਲੀਅਤ ਮਿਲੀ ।

ਅੱਜ ਉਨ੍ਹਾਂ ਦਾ ਨਾਮ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰਾਂ ‘ਚ ਆਉਂਦਾ ਹੈ। ਉਨ੍ਹਾਂ ਨੇ ਕਈ ਹਿੱਟ ਗੀਤ ਲਿਖੇ ਹਨ। ਜਿਸ ‘ਚ ਵਾਹ ਗੁਰੁ, ਮੁਟਿਆਰ, ਫਾਇਰ, ਯਾਰਾਂ ਦੀ ਗੱਡੀ, ਤਕਦੀਰੇ ਸਣੇ ਕਈ ਹਿੱਟ ਗੀਤ ਲਿਖੇ ਹਨ।
ਹੈਪੀ ਰਾਏਕੋਟੀ ਦੀ ਨਿੱਜੀ ਜ਼ਿੰਦਗੀ
ਹੈਪੀ ਰਾਏਕੋਟੀ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ ੨੦੧੮ ‘ਚ ਹੋਇਆ ਸੀ । ਉਨ੍ਹਾਂ ਦੀ ਪਤਨੀ ਦਾ ਨਾਮ ਖੁਸ਼ੀ ਹੈ । ਉਨ੍ਹਾਂ ਦੇ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ।