ਹਰਭਜਨ ਮਾਨ ਨੇ ਬਜ਼ੁਰਗ ਫੈਨ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ “ਇਹ ਸਤਿਕਾਰ ਗੁਰੁ ਕਿਰਪਾ ਨਾਲ ਮਿਲਦੈ”

ਹਰਭਜਨ ਮਾਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ। ਉਹ ਅਕਸਰ ਆਪਣੇ ਸ਼ੋਅ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੀਆਂ ਬਜ਼ੁਰਗ ਫੈਨਸ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ।

By  Shaminder Kaur Kaler May 15th 2026 11:47 AM

ਹਰਭਜਨ ਮਾਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ। ਉਹ ਅਕਸਰ ਆਪਣੇ ਸ਼ੋਅ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੀਆਂ ਬਜ਼ੁਰਗ ਫੈਨਸ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ। ਉਨ੍ਹਾਂ ਨੇ ਲਿਖਿਆ “ਇਹ ਮਿਲਦਾ ਜੋ ਸਤਿਕਾਰ ਗੁਰੂ ਦੀ ਕਿਰਪਾ ਹੈ 


ਮੇਰੇ ਚੰਗੇ ਭਾਗ ਜੋ ਤੁਸੀਂ ਬੇਸ਼ੁਮਾਰ ਪਿਆਰ, ਅਸੀਸਾਂ ਤੇ ਦੁਆਵਾਂ ਦਿੰਦੇ ਹੋ” ।ਹਰਭਜਨ ਮਾਨ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।ਹਰਭਜਨ ਮਾਨ ਇੱਕ ਅਜਿਹੇ ਗਾਇਕ ਹਨ ਜਿਨ੍ਹਾਂ ਨੂੰ ਸਮਾਜ ਦਾ ਹਰ ਵਰਗ ਸੁਣਦਾ ਹੈ ਅਤੇ ਉਹ ਹਰ ਕਿਸੇ ਦੇ ਚਹੇਤੇ ਕਲਾਕਾਰ ਹਨ।


ਹਰਭਜਨ ਮਾਨ ਦਾ ਵਰਕ ਫ੍ਰੰਟ 

ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਜਲਦ ਹੀ ਉਹ ਹੋਰ ਕਈ ਨਵੇਂ ਪ੍ਰੋਜੈਕਟਸ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।

ਇਸ ਤੋਂ ਇਲਾਵਾ ਜਲਦ ਹੀ ਉਹ ਆਪਣੀ ਨਵੀਂ ਫ਼ਿਲਮ ਦੇ ਨਾਲ ਵੀ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਹਰਭਜਨ ਮਾਨ ਦਾ ਪੁੱਤਰ ਅਵਕਾਸ਼ ਮਾਨ ਵੀ ਉਨ੍ਹਾਂ ਦੇ ਨਕਸ਼ੇ ਕਦਮ ‘ਤੇ ਚੱਲਦਾ ਹੋਇਆ ਗਾਇਕੀ ਅਤੇ ਅਦਾਕਾਰੀ ਦੇ ਖੇਤਰ ‘ਚ ਸਰਗਰਮ ਹੈ। 


© Copyright Galactic Television & Communications Pvt. Ltd. 2026. All rights reserved.