ਹਿੰਮਤ ਸੰਧੂ ਨੇ ਖਰੀਦੀ ਨਵੀਂ ਕਾਰ, ਫੈਨਸ ਦੇ ਰਹੇ ਗਾਇਕ ਨੂੰ ਵਧਾਈ

ਗਾਇਕ ਹਿੰਮਤ ਸੰਧੂ ਨੇ ਨਵੀਂ ਕਾਰ ਖਰੀਦੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਫੈਨਸ ਦੇ ਨਾਲ-ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਉਨ੍ਹਾਂ ਨੂੰ ਨਵੀਂ ਕਾਰ ਦੇ ਲਈ ਵਧਾਈ ਦਿੱਤੀ ਹੈ।

By  Shaminder Kaur Kaler January 17th 2026 07:05 PM

ਗਾਇਕ ਹਿੰਮਤ ਸੰਧੂ (Himmat Sandhu) ਨੇ ਨਵੀਂ ਕਾਰ ਖਰੀਦੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਫੈਨਸ ਦੇ ਨਾਲ-ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਉਨ੍ਹਾਂ ਨੂੰ ਨਵੀਂ ਕਾਰ ਦੇ ਲਈ ਵਧਾਈ ਦਿੱਤੀ ਹੈ। ਸੋਸ਼ਲ ਮੀਡੀਆ ਤੇ ਉਨ੍ਹਾਂ ਦੀ ਨਵੀਂ ਕਾਰ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਰਹੇ ਹਨ । ਨਵੀਂ ਕਾਰ ਖਰੀਦਣ ਦੇ ਮੌਕੇ ‘ਤੇ ਉਨ੍ਹਾਂ ਦੀ ਪਤਨੀ ਵੀ ਉਨ੍ਹਾਂ ਦੇ ਨਾਲ ਨਜ਼ਰ ਆਈ ।


ਹਿੰਮਤ ਸੰਧੂ ਦਾ ਵਰਕ ਫ੍ਰੰਟ 

ਹਿੰਮਤ ਸੰਧੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਆਪਣੇ ਮਿਊਜ਼ਿਕ ਕਰੀਅਰ ਦੀ ਸ਼ੁਰੂਆਤ ਬਹੁਤ ਹੀ ਛੋਟੀ ਉਮਰ ‘ਚ ਕਰ ਦਿੱਤੀ ਸੀ । ਪਰ ਪੜ੍ਹਾਈ ‘ਚ ਉਨ੍ਹਾਂ ਦੀ ਜ਼ਿਆਦਾ ਦਿਲਚਸਪੀ ਨਹੀਂ ਸੀ ਜਿਸ ਕਾਰਨ ਉਨ੍ਹਾਂ ਨੇ ਪੜ੍ਹਾਈ ਅੱਧਵਿਚਾਲੇ ਹੀ ਛੱਡ ਦਿੱਤੀ ਸੀ। 


ਹਿੰਮਤ ਸੰਧੂ ਦੀ ਨਿੱਜੀ ਜ਼ਿੰਦਗੀ 

ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਹਿੰਮਤ ਸੰਧੂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਪਣੇ ਦਮ ਤੇ ਪਛਾਣ ਬਣਾਈ ਹੈ।ਉਨ੍ਹਾਂ ਦਾ ਕੁਝ ਸਮਾਂ ਪਹਿਲਾਂ ਹੀ ਸੁਖਮਣੀ ਗਰੇਵਾਲ ਦੇ ਨਾਲ ਵਿਆਹ ਕਰਵਾਇਆ ਹੈ। ਸੁਖਮਣੀ ਗਰੇਵਾਲ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਹੈ। 

© Copyright Galactic Television & Communications Pvt. Ltd. 2026. All rights reserved.