ਹਿੰਮਤ ਸੰਧੂ ਨੇ ਪਤਨੀ ਸੁਖਮਣੀ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਖ਼ਾਸ ਤਸਵੀਰ, ਪਤਨੀ ਨੂੰ ਦਿੱਤੀ ਵਧਾਈ
ਗਾਇਕ ਹਿੰਮਤ ਸੰਧੂ ਨੇ ਆਪਣੀ ਪਤਨੀ ਦੇ ਜਨਮ ਦਿਨ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਹਿੰਮਤ ਸੰਧੂ ਦੀ ਪਤਨੀ ਸੁਖਮਣੀ ਕੁਝ ਕਾਗਜ਼ਾਂ ਨੂੰ ਧਿਆਨ ਦੇ ਨਾਲ ਵੇਖਦੀ ਹੋਈ ਨਜ਼ਰ ਆ ਰਹੀ ਹੈ। ਹਿੰਮਤ ਸੰਧੂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇਸ ਤਸਵੀਰ ਨੂੰ ਸ਼ੇਅਰ ਕੀਤਾ ਹੈ। ਜਿਸ ਤੋਂ ਬਾਅਦ ਫੈਨਸ ਦੇ ਵੱਲੋਂ ਵੀ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।
ਗਾਇਕ ਹਿੰਮਤ ਸੰਧੂ (Himmat Sandhu) ਨੇ ਆਪਣੀ ਪਤਨੀ ਦੇ ਜਨਮ ਦਿਨ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਹਿੰਮਤ ਸੰਧੂ ਦੀ ਪਤਨੀ ਸੁਖਮਣੀ ਕੁਝ ਕਾਗਜ਼ਾਂ ਨੂੰ ਧਿਆਨ ਦੇ ਨਾਲ ਵੇਖਦੀ ਹੋਈ ਨਜ਼ਰ ਆ ਰਹੀ ਹੈ। ਹਿੰਮਤ ਸੰਧੂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇਸ ਤਸਵੀਰ ਨੂੰ ਸ਼ੇਅਰ ਕੀਤਾ ਹੈ। ਜਿਸ ਤੋਂ ਬਾਅਦ ਫੈਨਸ ਦੇ ਵੱਲੋਂ ਵੀ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।

ਦੱਸ ਦਈਏ ਕਿ ਹਿੰਮਤ ਸੰਧੂ ਨੇ ਕੁਝ ਸਮਾਂ ਪਹਿਲਾਂ ਹੀ ਰਵਿੰਦਰ ਗਰੇਵਾਲ ਦੀ ਧੀ ਸੁਖਮਣੀ ਗਰੇਵਾਲ ਦੇ ਨਾਲ ਵਿਆਹ ਕਰਵਾਇਆ ਹੈ। ਇਸ ਵਿਆਹ ‘ਚ ਦੋਵਾਂ ਦੇ ਪਰਿਵਾਰਕ ਮੈਂਬਰ ਹੀ ਸ਼ਾਮਿਲ ਹੋਏ ਸਨ ।
ਹਿੰਮਤ ਸੰਧੂ ਦਾ ਵਰਕ ਫ੍ਰੰਟ
ਹਿੰਮਤ ਸੰਧੂ ਦ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਹਿੰਮਤ ਸੰਧੂ ਮੂਲ ਰੂਪ ‘ਚ ਯੂਪੀ ਦੇ ਰਹਿਣ ਵਾਲੇ ਹਨ ।
ਪਰ ਬਾਅਦ ‘ਚ ਉਨ੍ਹਾਂ ਦਾ ਪਰਿਵਾਰ ਪੰਜਾਬ ਆ ਕੇ ਵੱਸ ਗਿਆ ਸੀ ।ਹਿੰਮਤ ਸੰਧੂ ਨੂੰ ਗਾਇਕੀ ਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਨ੍ਹਾਂ ਨੂੰ ਅਦਾਕਾਰੀ ਦੇ ਖੇਤਰ ‘ਚ ਲੈ ਕੇ ਆਇਆ । ਸਕੂਲ ਸਮੇਂ ‘ਚ ਹਿੰਮਤ ਸੰਧੂ ਆਪਣੇ ਗਾਇਕੀ ਦੇ ਹੁਨਰ ਦਾ ਅਕਸਰ ਪ੍ਰਦਰਸ਼ਨ ਕਰਦੇ ਰਹਿੰਦੇ ਸਨ ।