ਹੌਬੀ ਧਾਲੀਵਾਲ ਨੇ ਖਰੀਦੀ ਨਵੀਂ ਕਾਰ, ਵੀਡੀਓ ਆਇਆ ਸਾਹਮਣੇ

ਹੌਬੀ ਧਾਲੀਵਾਲ ਨੇ ਨਵੀਂ ਕਾਰ ਖਰੀਦੀ ਹੈ। ਜਿਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਅਦਾਕਾਰ ਆਪਣੀ ਨਵੀਂ ਕਾਰ ਦੇ ਨਾਲ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਜਿਉਂ ਹੀ ਇਹ ਵੀਡੀਓ ਸਾਹਮਣੇ ਆਇਆ ਤਾਂ ਅਦਾਕਾਰ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।

By  Shaminder Kaur Kaler March 2nd 2026 02:14 PM

ਹੌਬੀ ਧਾਲੀਵਾਲ (Hobby Dhaliwal) ਨੇ ਨਵੀਂ ਕਾਰ ਖਰੀਦੀ ਹੈ। ਜਿਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਅਦਾਕਾਰ ਆਪਣੀ ਨਵੀਂ ਕਾਰ ਦੇ ਨਾਲ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਜਿਉਂ ਹੀ ਇਹ ਵੀਡੀਓ ਸਾਹਮਣੇ ਆਇਆ ਤਾਂ ਅਦਾਕਾਰ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹੌਬੀ ਧਾਲੀਵਾਲ ਦੀ ਪਤਨੀ ਸਭ ਨੂੰ ਕੇਕ ਖਵਾਉਂਦੇ ਹੋਏ ਨਜ਼ਰ ਆ ਰਹੇ ਹਨ ।ਸਾਰਾ ਪਰਿਵਾਰ ਇੱਕਠਾ ਨਜ਼ਰ ਆ ਰਿਹਾ ਹੈ। 


ਹੌਬੀ ਧਾਲੀਵਾਲ ਦਾ ਵਰਕ ਫ੍ਰੰਟ 

ਹੌਬੀ ਧਾਲੀਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਹੌਬੀ ਧਾਲੀਵਾਲ ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਗਾਉਂਦੇ ਸਨ ।


ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਕੰਮ ਕੀਤਾ ਅਤੇ ਆਪਣੀ ਬਿਹਤਰੀਨ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ । ਉਨ੍ਹਾਂ ਦਾ ਬੇਟਾ ਜੈ ਧਾਲੀਵਾਲ ਵੀ ਹੁਣ ਫ਼ਿਲਮਾਂ ‘ਚ ਨਿੱਤਰ ਚੁੱਕਿਆ ਹੈ ਅਤੇ ਫ਼ਿਲਮ ਸੁੱਖਾ ਰੇਡਰ ਦੇ ਨਾਲ ਦਰਸ਼ਕਾਂ ‘ਚ ਆਪਣੀ ਪਛਾਣ ਬਣਾ ਰਿਹਾ ਹੈ। 


ਹੌਬੀ ਧਾਲੀਵਾਲ ਖਾਣਪੀਣ ਦੇ ਸ਼ੁਕੀਨ 

ਹੌਬੀ ਧਾਲੀਵਾਲ ਫ਼ਿਲਮਾਂ ‘ਚ ਅਦਾਕਾਰੀ ਤੋਂ ਇਲਾਵਾ ਖਾਣ ਪੀਣ ਦੇ ਵੀ ਸ਼ੁਕੀਨ ਹਨ ਅਤੇ ਉਹ ਅਕਸਰ ਕਿਚਨ ‘ਚ ਹੱਥ ਅਜ਼ਮਾਉਂਦੇ ਹੋਏ ਨਜ਼ਰ ਆਉਂਦੇ ਹਨ । ਉਹ ਖੇਤੀਬਾੜੀ ਤੇ ਬਾਗਵਾਨੀ ਦਾ ਸ਼ੌਂਕ ਵੀ ਰੱਖਦੇ ਹਨ । 

© Copyright Galactic Television & Communications Pvt. Ltd. 2026. All rights reserved.