ਗਾਇਕਾ ਇੰਦਰ ਕੌਰ ਕਤਲ ਮਾਮਲੇ ‘ਚ ਵੱਡੀ ਅਪਡੇਟ, ਮੁਲਜ਼ਮ ਖ਼ਿਲਾਫ LOC ਜਾਰੀ
ਪੰਜਾਬੀ ਗਾਇਕਾ ਇੰਦਰ ਕੌਰ ਜਿਸ ਦਾ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ। ਹੁਣ ਗਾਇਕਾ ਦੇ ਕਤਲ ਮਾਮਲੇ ‘ਚ ਵੱਡੀ ਅਪਡੇਟ ਆਈ ਹੈ। ਇਸ ਮਾਮਲੇ ‘ਚ ਮੁਲਜ਼ਮ ਦੇ ਖਿਲਾਫ ਐਲਓਸੀ ਜਾਰੀ ਕੀਤਾ ਗਿਆ ਹੈ।ਜਾਣਕਾਰੀ ਮੁਤਾਬਕ ਮੁਲਜ਼ਮ ਸੁਖਵਿੰਦਰ ਸਿੰਘ ਕਤਲ ਦੇ ਮਗਰੋਂ ਨੇਪਾਲ ਦੇ ਰਸਤੇ ਕੈਨੇਡਾ ਫਰਾਰ ਹੋ ਗਿਆ ਸੀ ।
ਪੰਜਾਬੀ ਗਾਇਕਾ ਇੰਦਰ ਕੌਰ ਜਿਸ ਦਾ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ। ਹੁਣ ਗਾਇਕਾ ਦੇ ਕਤਲ ਮਾਮਲੇ ‘ਚ ਵੱਡੀ ਅਪਡੇਟ ਆਈ ਹੈ। ਇਸ ਮਾਮਲੇ ‘ਚ ਮੁਲਜ਼ਮ ਦੇ ਖਿਲਾਫ ਐਲਓਸੀ ਜਾਰੀ ਕੀਤਾ ਗਿਆ ਹੈ।ਜਾਣਕਾਰੀ ਮੁਤਾਬਕ ਮੁਲਜ਼ਮ ਸੁਖਵਿੰਦਰ ਸਿੰਘ ਕਤਲ ਦੇ ਮਗਰੋਂ ਨੇਪਾਲ ਦੇ ਰਸਤੇ ਕੈਨੇਡਾ ਫਰਾਰ ਹੋ ਗਿਆ ਸੀ । ਦੱਸਿਆ ਜਾਂਦਾ ਹੈ ਕਿ ਇੰਦਰ ਕੌਰ ਅਤੇ ਸੁਖਵਿੰਦਰ ਸਿੰਘ ਦੀ ਦੋਸਤੀ ਪਿਛਲੇ ਛੇ ਸਾਲਾਂ ਤੋਂ ਚਲੀ ਆ ਰਹੀ ਸੀ ।

ਪਰ ਦੱਸਿਆ ਜਾਂਦਾ ਹੈ ਕਿ ਮੁਲਜ਼ਮ ਪਹਿਲਾਂ ਤੋਂ ਹੀ ਵਿਆਹਿਆ ਹੋਇਆ ਸੀ ਜਿਸ ਦਾ ਪਤਾ ਲੱਗਣ ਤੋ ਇੰਦਰ ਕੌਰ ਨੇ ਉਸ ਤੋਂ ਦੂਰੀ ਬਣਾ ਲਈ ਅਤੇ ਇਹੀ ਗੱਲ ਉਸ ਨੂੰ ਚੁੱਭ ਗਈ ਅਤੇ ਉਹ ਇੰਦਰ ਕੌਰ ‘ਤੇ ਵਿਆਹ ਦਾ ਦਬਾਅ ਬਣਾ ਰਹੀ ਸੀ । ਪਰ ਇੰਦਰ ਕੌਰ ਨੇ ਉਸ ਨਾਲ ਵਿਆਹ ਤੋਂ ਸਾਫ ਇਨਕਾਰ ਕਰ ਦਿੱਤਾ ਸੀ ।

ਜਿਸ ਤੋਂ ਨਰਾਜ਼ ਸੁਖਵਿੰਦਰ ਸਿੰਘ ਕੈਨੇਡਾ ਤੋਂ ਪੰਜਾਬ ਆਇਆ ਅਤੇ ਇੰਦਰ ਕੌਰ ਦਾ ਕਤਲ ਕਰ ਦਿੱਤਾ । ਜਿਸ ਸਮੇਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਉਸ ਵੇਲੇ ਇੰਦਰ ਕੌਰ ਘਰ ਦਾ ਕੁਝ ਸਮਾਨ ਲੈਣ ਦੇ ਲਈ ਬਜ਼ਾਰ ਗਈ ਸੀ । ਪਰ ਜਦੋਂ ਗਾਇਕਾ ਘਰ ਨਹੀਂ ਪਰਤੀ ਤਾਂ ਘਰ ਦਿਆਂ ਨੇ ਸ਼ਿਕਾਇਤ ਦਰਜ ਕਰਵਾਈ ਅਤੇ ਇਸ ਤੋਂ ਬਾਅਦ ਉਸ ਨੂੰ ਲੱਭਣ ਦੀ ਕਾਰਵਾਈ ਸ਼ੁਰੂ ਹੋਈ ਤਾਂ ਉਸ ਦੀ ਲਾਸ਼ ਨੂੰ ਨੀਲੋ ਨਹਿਰ ਚੋਂ ਬਰਾਮਦ ਕਰ ਲਿਆ ਗਿਆ ।