ਜਸਬੀਰ ਜੱਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਫ਼ਿਲਮ ਦੀ ਕਾਮਯਾਬੀ ਦੇ ਲਈ ਕੀਤੀ ਅਰਦਾਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਸ਼ਹੂਰ ਪੰਜਾਬੀ ਗਾਇਕ ਜਸਬੀਰ ਜੱਸੀ ਨਤਮਸਤਕ ਹੋਏ। ਇਸ ਦੌਰਾਨ ਉਹਨਾਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹੋਏ ਸਰਬਤ ਦੇ ਭਲੇ ਅਤੇ ਆਪਣੀ ਆਉਣ ਵਾਲੀ ਫਿਲਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਜਸਬੀਰ ਜੱਸੀ ਨੇ ਕਿਹਾ ਕਿ ਪੰਜਾਬ ਨੂੰ ਪੰਜਾਬ ਹਿੱਤ ਵਿੱਚ ਕੰਮ ਕਰਨ ਵਾਲੀਆਂ ਸਰਕਾਰਾਂ ਦੀ ਲੋੜ ਹੈ, ਜੋ ਪੰਜਾਬ ਦੇ ਨੌਜਵਾਨਾਂ, ਸਭਿਆਚਾਰ ਅਤੇ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਣ ।

By  Shaminder Kaur Kaler May 28th 2026 04:01 PM

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਸ਼ਹੂਰ ਪੰਜਾਬੀ ਗਾਇਕ ਜਸਬੀਰ ਜੱਸੀ ਨਤਮਸਤਕ ਹੋਏ। ਇਸ ਦੌਰਾਨ ਉਹਨਾਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹੋਏ ਸਰਬਤ ਦੇ ਭਲੇ ਅਤੇ ਆਪਣੀ ਆਉਣ ਵਾਲੀ ਫਿਲਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਜਸਬੀਰ ਜੱਸੀ ਨੇ ਕਿਹਾ ਕਿ ਪੰਜਾਬ ਨੂੰ ਪੰਜਾਬ ਹਿੱਤ ਵਿੱਚ ਕੰਮ ਕਰਨ ਵਾਲੀਆਂ ਸਰਕਾਰਾਂ ਦੀ ਲੋੜ ਹੈ, ਜੋ ਪੰਜਾਬ ਦੇ ਨੌਜਵਾਨਾਂ, ਸਭਿਆਚਾਰ ਅਤੇ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਣ । ਇਸ ਮੌਕੇ ਜਸਬੀਰ ਜੱਸੀ ਨੇ ਆਪਣੀ ਆਉਣ ਵਾਲੀ ਫ਼ਿਲਮ ‘ਅਖਾੜਾ’ ਦੇ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਫ਼ਿਲਮ ਅਜੋਕੇ ਸਮੇਂ ਦੇ ਚੱਲ ਰਹੇ ਮੁੱਦਿਆਂ ‘ਤੇ ਅਧਾਰਿਤ ਹੈ। 


ਜਸਬੀਰ ਜੱਸੀ ਦਾ ਵਰਕ ਫਰੰਟ

ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਤੇ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਜੱਸੀ ਅਕਸਰ ਜਵੰਲਤ ਮੁੱਦਿਆਂ ‘ਤੇ ਆਪਣੀ ਰਾਇ ਰੱਖਦੇ ਰਹਿੰਦੇ ਹਨ।


ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਲੱਚਰ ਗਾਉਣ ਵਾਲਿਆਂ ‘ਤੇ ਵੀ ਨਿਸ਼ਾਨਾ ਸਾਧਿਆ ਸੀ । ਜਸਬੀਰ ਜੱਸੀ ਆਪਣੀ ਵਧੀਆ ਗਾਇਕੀ ਦੇ ਲਈ ਜਾਣੇ ਜਾਂਦੇ ਹਨ ।ਇਸ ਤੋਂ ਪਹਿਲਾਂ ਵੀ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ। 

© Copyright Galactic Television & Communications Pvt. Ltd. 2026. All rights reserved.