ਜਸਬੀਰ ਜੱਸੀ ਨੇ ਗਾਇਆ ‘ਮਿਤ੍ਰ ਪਿਆਰੇ ਨੂੰ’ ਸ਼ਬਦ, ਫੈਨਸ ਨੇ ਵੀ ਦਿੱਤੇ ਰਿਐਕਸ਼ਨ
ਜਸਬੀਰ ਜੱਸੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਗੁਰਬਾਣੀ ਦਾ ਸ਼ਬਦ ‘ਮਿਤਰ ਪਿਆਰੇ ਨੂੰ ਹਾਲ ਮੁਰੀਦਾ ਦਾ ਕਹਿਣਾ’ ਗਾ ਰਹੇ ਹਨ ।
ਜਸਬੀਰ ਜੱਸੀ (Jasbir Jassi) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਗੁਰਬਾਣੀ ਦਾ ਸ਼ਬਦ ‘ਮਿਤਰ ਪਿਆਰੇ ਨੂੰ ਹਾਲ ਮੁਰੀਦਾ ਦਾ ਕਹਿਣਾ’ ਗਾ ਰਹੇ ਹਨ । ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।
_0199914150f1d590c2e4ab0f4593060c_1280X720.webp)
ਫੈਨਸ ਨੂੰ ਜੱਸੀ ਗਿੱਲ ਦੇ ਵੱਲੋਂ ਗਾਇਆ ਇਹ ਸ਼ਬਦ ਬਹੁਤ ਪਸੰਦ ਆ ਰਿਹਾ ਹੈ। ਇਸ ਤੋਂ ਪਹਿਲਾਂ ਵੀ ਜਸਬੀਰ ਜੱਸੀ ਕਈ ਸ਼ਬਦਾਂ ਦਾ ਗਾਇਨ ਕਰ ਚੁੱਕੇ ਹਨ। ਉਹ ਸ਼ੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਫੈਨਸ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ।
_e8e0af46e9a6b7da83e9d667129a733e_1280X720.webp)
ਜਸਬੀਰ ਜੱਸੀ ਦਾ ਵਰਕ ਫ੍ਰੰਟ
ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਉਹ ਇੱਕ ਫ਼ਿਲਮ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਬੀਤੇ ਦਿਨੀਂ ਉਹ ਇਸ ਫ਼ਿਲਮ ਦੀ ਕਾਮਯਾਬੀ ਦੀ ਅਰਦਾਸ ਕਰਨ ਦੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੀ ਪਹੁੰਚੇ ਸਨ । ਜਿਸ ਤੋਂ ਬਾਅਦ ਹੁਣ ਮੁੜ ਤੋਂ ਉਨ੍ਹਾਂ ਨੇ ਇਹ ਵੀਡੀਓ ਸ਼ੇਅਰ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਅਣਗਿਣਤ ਪੰਜਾਬੀ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ ਹੈ।ਜਿਸ ‘ਚ ਦਿਲ ਲੈ ਗਈ ਕੁੜੀ ਗੁਜਰਾਤ ਦੀ, ਕੁੜੀ ਜ਼ਹਿਰ ਦੀ ਪੁੜੀ, ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ।